27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੇਂਦਰੀ ਵਿਦਿਆਲਿਆ ਨੰਬਰ-2 ਆਦਮਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/>

Ad Position 21
No active advertisement
ਪੀ.ਐੱਮ. ਕੇਂਦਰੀ ਵਿਦਿਆਲਿਆ ਨੰਬਰ 2 ਸਕੂਲ ਦੇ ਹੋਣਹਾਰ ਵਿਦਿਆਰਥੀ | ਤਸਵੀਰ-ਰਮਨ ਦਵੇਸਰ <br/> 15-05-2026
ਆਦਮਪੁਰ, 14 ਮਈ (ਰਮਨ ਦਵੇਸਰ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਦੇ ਐਲਾਨੇ ਨਤੀਜੇ ਵਿੱਚ ਕੇਂਦਰੀ ਵਿਦਿਆਲਿਆ ਨੰਬਰ 2 ਆਦਮਪੁਰ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਸਾਰੇ 87 ਵਿਦਿਆਰਥੀ ਪ੍ਰੀਖਿਆ ਵਿੱਚ ਸਫਲ ਹੋਏ | ਜਿਸ ਕਾਰਨ ਸਕੂਲ ਕੈਂਪਸ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ | ਰੋਹਿਤ ਸੰਧੂ ਨੇ ਸਕੂਲ ਦੇ ਕਾਮਰਸ ਸਟ੍ਰੀਮ ਵਿੱਚ 96.2 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਜੋਬਨਪ੍ਰੀਤ ਸਿੰਘ ਨੇ ਆਰਟਸ ਸਟ੍ਰੀਮ ਵਿੱਚ 95.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ, ਜਦੋਂ ਕਿ ਅਮਨਜੋਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਇਸ ਦੀ ਇੱਕ ਵਿਸ਼ੇਸ਼ ਪ੍ਰਾਪਤੀ ਇਹ ਸੀ ਕਿ 12 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 45 ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦੇ ਸਕਾਰਾਤਮਕ ਅਕਾਦਮਿਕ ਮਾਹੌਲ ਨੂੰ ਦਿੱਤਾ | ਸਕੂਲ ਦੀ ਪਿ੍ੰਸੀਪਲ ਸੁਨੀਤਾ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਪਰਿਵਾਰ ਦੇ ਸਮੂਹਿਕ ਯਤਨਾਂ, ਅਧਿਆਪਕਾਂ ਦੀ ਸਖਤ ਮਿਹਨਤ ਅਤੇ ਵਿਦਿਆਰਥੀਆਂ ਦੇ ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ |

Ad Position 22
No active advertisement
ਪਿਛਲੀ ਖ਼ਬਰ ਬਾਰ੍ਹਵੀਂ ਕਲਾਸ ਦੇ ਪੰਜਾਬੀ ਭਾਸ਼ਾ ਦੇ ਪੇਪਰ ਵਿੱਚ 100 'ਚੋਂ 100 ਅੰਕ ਕੀਤੇ ਪ੍ਰਾਪਤ ਅਗਲੀ ਖ਼ਬਰ ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਦਾ ਸੀ.ਬੀ.ਐੱਸ.ਈ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24