27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰੀ ਸਕੂਲ ਲਸੂੜੀ ਦਾ 12ਵੀਂ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਸਰਕਾਰੀ ਸਕੂਲ ਲਸੂੜੀ ਦੇ 12ਵੀਂ ਦੇ ਨਤੀਜੇ 'ਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ <br/> 15-05-2026
ਸ਼ਾਹਕੋਟ, 14 ਮਈ (ਦਲਜੀਤ ਸਿੰਘ ਸਚਦੇਵਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ 'ਚੋਂ ਸਰਕਾਰੀ ਹਾਈ ਸਕੂਲ ਲਸੂੜੀ (ਸ਼ਾਹਕੋਟ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜ਼ਿਕਰਯੋਗ ਹੈ ਕਿ ਇਸ ਸਕੂਲ ਵਿਚ ਪੀ.ਟੀ.ਏ ਕਮੇਟੀ ਵਲੋਂ ਆਪਣੇ ਪੱਧਰ 'ਤੇ ਬੱਚਿਆਂ ਦੀ ਸਹੂਲਤ ਲਈ 12ਵੀਂ ਜਮਾਤ ਚਲਾਈ ਜਾ ਰਹੀ ਹੈ, ਜਿਸ ਦਾ ਨਤੀਜਾ ਸਕੂਲ ਇੰਚਾਰਜ ਮੇਜਰ ਸਿੰਘ ਸਟੇਟ ਐਵਾਰਡੀ ਦੀ ਮਿਹਨਤ ਸਦਕਾ ਵਧੀਆ ਰਿਹਾ ਹੈ | ਸਕੂਲ ਦੀ ਵਿਦਿਆਰਥਣ ਰਮਨਜੀਤ ਕੌਰ ਨੇ 88 ਫ਼ੀਸਦੀ ਅੰਕ, ਆਰਤੀ ਨੇ 85 ਫ਼ੀਸਦੀ ਅੰਕ ਤੇ ਤਰਨਪ੍ਰੀਤ ਕੌਰ ਨੇ 83 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਵਧੀਆ ਨਤੀਜਾ ਆਉਣ 'ਤੇ ਸਕੂਲ ਮੁਖੀ ਮੇਜਰ ਸਿੰਘ ਤੇ ਸਟਾਫ਼ ਨੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਹਨ | ਇਸ ਮੌਕੇ ਇਕਬਾਲ ਸਿੰਘ, ਨਿਰਮਲ ਸਿੰਘ, ਪ੍ਰਦੀਪ ਭਟਾਰਾ, ਕੰਵਰ ਮਨਵੰਤ ਸਿੰਘ, ਹਰਪ੍ਰੀਤ ਕੌਰ, ਵੀਰਪਾਲ ਕੌਰ, ਅਮਨਦੀਪ ਕੌਰ, ਪੂਜਾ, ਪਲਕ, ਸਾਹਿਲ ਭਾਰਦਵਾਜ, ਜਰਨੈਲ ਸਿੰਘ, ਕੰਵਲਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਬਾਰ੍ਹਵੀਂ ਕਲਾਸ ਦੇ ਪੰਜਾਬੀ ਭਾਸ਼ਾ ਦੇ ਪੇਪਰ ਵਿੱਚ 100 'ਚੋਂ 100 ਅੰਕ ਕੀਤੇ ਪ੍ਰਾਪਤ
Ad Position 24