27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨਾਲ ਸਕੂਲ ਪਿ੍ੰਸੀਪਲ ਸ਼ਾਲੂ ਗੁਪਤਾ ਤੇ ਸਟਾਫ਼ | ਤਸਵੀਰ ਗੁਰਵਿੰਦਰ ਸਿੰਘ <br/> 15-05-2026
ਨਕੋਦਰ, 14 ਮਈ (ਗੁਰਵਿੰਦਰ ਸਿੰਘ)-ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ ਬੋਰਡ ਪ੍ਰੀਖਿਆ (2025-26) ਵਿੱਚ ਸ਼ਾਨਦਾਰ ਅਤੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦਾ ਸਾਰੇ ਵਿਸ਼ਿਆਂ ਵਿੱਚ ਨਤੀਜਾ 100% ਰਿਹਾ | ਕਾਮਰਸ ਸਟ੍ਰੀਮ ਵਿੱਚ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਸਜਨਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਸਟ੍ਰੀਮ ਵਿੱਚ ਜੋਵਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਹਰਲੀਨ ਕੌਰ ਨੇ ਦੂਜਾ ਸਥਾਨ ਅਤੇ ਜਸਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਹਿਊਮੈਨਿਟੀਜ਼ ਸਟ੍ਰੀਮ ਵਿੱਚ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਅਤੇ ਪਿ੍ੰਸੀਪਲ ਸ਼ਾਲੂ ਗੁਪਤਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਬੋਰਡ ਪ੍ਰੀਖਿਆ ਦੇ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਦਾ ਨਤੀਜਾ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਹੋਰ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇੰਡੋ ਕੈਨੇਡੀਅਨ ਪਬਲਿਕ ਸਕੂਲ ਨਿਜ਼ਾਮਦੀਨਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ ਦੀਆਂ ਵਿਦਿਆਰਥਣਾਂ ਗਾਰਗੀ ਅਤੇ ਰਾਧਿਕਾ ਨੇ ਬਾਰ੍ਹਵੀਂ ਸਾਇੰਸ ਗਰੁੱਪ ਵਿੱਚ 93 ਫ਼ੀਸਦੀ ਅੰਕ...
Ad Position 24