10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਾਸਲਾ ਤੇ ਜਾਮਾਰਾਏ ਨੇ ਕੀਤੀ ਕਿਸਾਨਾਂ 'ਤੇ ਜਬਰ ਢਾਹੁਣ ਦੀ ਕਰੜੀ ਨਿਖੇਧੀ

Ad Position 21
No active advertisement
ਅਜੀਤ ਡੈਸਕ 16-05-2026
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)—ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਚੰਡੀਗੜ੍ਹ ਵਿਖੇ ਅੱਜ ਮਿਤੀ 15 ਮਈ ਨੂੰ ਐੱਸ.ਕੇ.ਐੱਮ. (ਸੰਯੁਕਤ ਕਿਸਾਨ ਮੋਰਚਾ) ਦੇ ਸੱਦੇ 'ਤੇ ਪੁੱਜੇ ਹਜ਼ਾਰਾਂ ਕਿਸਾਨਾਂ 'ਤੇ ਵਰਤਾਏ ਗਏ ਪੁਲਸੀਆ ਕਹਿਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ | ਪਾਸਲਾ ਤੇ ਜਾਮਾਰਾਏ ਨੇ ਕਿਹਾ ਹੈ ਕਿ ਸ਼ਾਂਤਮਈ ਰੋਸ ਪ੍ਰਗਟਾਉਂਦੇ ਹੋਏ ਗਵਰਨਰ ਹਾਊਸ ਵੱਲ ਵੱਧ ਰਹੇ ਬਾਜ਼ਾਬਤਾ ਕਿਸਾਨਾਂ ਨੂੰ ਡਾਂਗਾਂ, ਅਥਰੂ ਗੈਸ ਦੇ ਗੋਲਿਆਂ ਤੇ ਪਾਣੀ ਦੀਆਂ ਬੁਛਾੜਾਂ ਦਾ ਨਿਸ਼ਾਨਾ ਬਣਾਏ ਜਾਣ ਤੋਂ ਇਹ ਗੱਲ ਬਾਖ਼ੂਬੀ ਸਿੱਧ ਹੋ ਗਈ ਹੈ, ਕਿ ਲੋਕਾਂ ਵਲੋਂ ਆਪਣੀਆਂ ਵਾਜਬ ਮੰਗਾਂ ਲਈ ਰੋਸ ਪ੍ਰਗਟਾਉਣ ਦੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨੀ ਵੀ ਜਾਬਰ ਹਕੂਮਤਾਂ ਅਤੇ ਪੁਲਿਸ-ਪ੍ਰਸ਼ਾਸ਼ਨ ਦੀ ਬਰਦਾਸ਼ਤ ਤੋਂ ਬਾਹਰ ਦੀ ਗੱਲ ਬਣ ਗਈ ਹੈ | ਉਨ੍ਹਾਂ ਸਮੂਹ ਪਾਰਟੀ ਇਕਾਈਆਂ ਨੂੰ ਇਸ ਵਹਿਸ਼ੀ ਜਬਰ ਖਿਲਾਫ਼ 16 ਮਈ ਨੂੰ ਕੀਤੇ ਜਾ ਰਹੇ ਪੁਤਲਾ ਫੂਕ ਪ੍ਰਦਰਸ਼ਨਾਂ 'ਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਪੰਜਾਬ ਵਾਸੀਆਂ ਨੂੰ ਸਰਕਾਰਾਂ ਦੀ ਤਾਨਾਸ਼ਾਹੀ ਖ਼ਿਲਾਫ਼ ਤਕੜੀ ਆਵਾਜ ਬੁਲੰਦ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ. ਚੌਕ ਧਮਾਕੇ ਦੇ ਪੀੜਤ ਗੁਰਪ੍ਰੀਤ ਨੂੰ ਰਾਜ ਸਭਾ ਮੈਂਬਰ ਨੇ ਵਾਅਦੇ ਮੁਤਾਬਕ ਦਿੱਤੀ ਐਕਟਿਵਾ ਅਗਲੀ ਖ਼ਬਰ ਦ ਗੁਰੂਕੁਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24