ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਦੇਸ਼ ਭਰ ਵਿਚ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੇ ਆਮ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਰੋਜ਼ਮਰਾ ਦੀਆਂ ਵਸਤੂਆਂ ਦਾ ਰੇਟ ਵਧਾ ਕੇ ਲੋਕਾਂ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਗੱਲਬਾਤ ਦੌਰਾਨ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਕ ਪਾਸੇ ਮੱਧ ਪੂਰਬ ਸੰਕਟ ਦਾ ਬਹਾਨਾ ਬਣਾ ਕੇ ਜਨਤਾ ਨੂੰ ਅਪੀਲਾਂ-ਦਲੀਲਾਂ ਰਾਹੀਂ ਮੂਰਖ ਬਣਾਉਣ ਦਾ ਯਤਨ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਦੀਆਂ ਇਨ੍ਹਾਂ ਕਾਰਵਾਈਆਂ ਦੀ ਨਿੰਦਾ ਕਰਦਾ ਹੈ | ਇਸ ਮੌਕੇ ਉਨ੍ਹਾਂ ਨਾਲ ਦਲਜੀਤ ਸਿੰਘ, ਜਗਜੀਤ ਸਿੰਘ ਖ਼ਾਲਸਾ, ਮਹਿੰਦਰ ਸਿੰਘ, ਬਹਾਦਰ ਸਿੰਘ, ਫੁੰਮਣ ਸਿੰਘ ਆਦਿ ਹਾਜ਼ਰ ਸਨ |