10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰ ਵਲੋਂ ਲਿਆਂਦੇ ਬੇਅਦਬੀ ਸੰਬੰਧੀ ਐਕਟ 'ਚ ਗ੍ਰੰਥੀ ਸਿੰਘ, ਪ੍ਰਬੰਧਕ ਕਮੇਟੀਆਂ ਤੇ ਸੰਗਤ ਲਈ ਸਜ਼ਾ ਵਾਲੀ ਮੱਦ ਖਿਲਾਫ਼ ਆਵਾਜ਼ ਉਠਾਉਣ ਸਿੱਖ ਜਥੇਬੰਦੀਆਂ- ਜਥੇਦਾਰ ਮੰਨਣ

Ad Position 21
No active advertisement
ਅਜੀਤ ਡੈਸਕ 16-05-2026
ਜਲੰਧਰ, 15 ਮਈ (ਐੱਮ. ਐੱਸ. ਲੋਹੀਆ) – ਪੰਜਾਬ ਸਰਕਾਰ ਵਲੋਂ ਬਣਾਇਆ ਗਿਆ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 'ਚ ਜੋ ਗੁਰੂ ਸਾਹਿਬ ਦੀ ਸੇਵਾ ਕਰਨ ਵਾਲੇ ਗ੍ਰੰਥੀ ਸਿੰਘ, ਪ੍ਰਬੰਧਕ ਕਮੇਟੀਆਂ ਤੇ ਸੰਗਤ ਲਈ ਜੋ ਸਜ਼ਾ ਦੀ ਮੱਦ ਸ਼ਾਮਿਲ ਕੀਤੀ ਗਈ ਹੈ, ਉਸਦੀ ਆਲੋਚਨਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਹਰ ਸੰਜੀਦਾ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸੰਗਤ ਨੂੰ ਇਸ ਦੇ ਵਿਰੋਧ 'ਚ ਆਵਾਜ਼ ਉਠਾਉਣੀ ਚਾਹੀਦੀ ਹੈ | ਜਥੇਦਾਰ ਮੰਨਣ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਸਿੱਖ ਸੰਗਤ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲਾ ਹੈ | ਇਸ ਦੇ ਪ੍ਰਭਾਵ ਵੀ ਦਿਖਣ ਲੱਗ ਪਏ ਹਨ ਜਦੋਂ ਸਾਧਾਰਨ ਸਿੱਖ ਗੁਰਬਾਣੀ ਦੀਆਂ ਪੋਥੀਆਂ ਗੁਰੂ ਘਰਾਂ 'ਚ ਜਮ੍ਹਾਂ ਕਰਵਾਉਣ ਦੀ ਗੱਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸੁਹਿਰਦ ਸਿੱਖ ਸੰਗਤ ਨੂੰ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫਰਜ਼ ਹੈ ਅਤੇ ਸਰਕਾਰ ਮਰਿਯਾਦਾ ਸਬੰਧੀ ਬੇਲੋੜੀ ਦਖ਼ਲ ਅੰਦਾਜੀ ਕਰਕੇ ਸੰਗਤ ਅੰਦਰ ਡਰ ਦਾ ਮਾਹੌਲ ਪੈਦਾ ਕਰ ਰਹੀ ਹੈ | ਇਹ ਸਿੱਖ ਧਰਮ ਵਿਰੁੱਧ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਸੰਗਤ ਨੂੰ ਇਸ ਸਾਜਿਸ਼ ਤੋਂ ਜਾਣੂ ਕਰਵਾਉਣ ਲਈ ਪੰਥ ਦੀਆਂ ਜਥੇਬੰਦੀਆਂ, ਗ੍ਰੰਥੀ ਸਿੰਘ, ਸੇਵਾ ਸੁਸਾਇਟੀਆਂ ਤੇ ਸੁਹਿਰਦ ਸਿੱਖ ਬੁੱਧੀਜੀਵੀਆਂ ਦਾ ਇਕੱਠ ਬੁਲਾਇਆ ਜਾਵੇਗਾ ਤਾਂ ਜੋ ਸਰਕਾਰ ਦੀ ਨੀਅਤ ਨੂੰ ਸੰਗਤ ਸਾਹਮਣੇ ਲਿਅਉਂਦਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਰਾਣਾ ਰੰਧਾਵਾ ਨੇ ਨਕੋਦਰ ਨਗਰ ਕੌਂਸਲ ਚੋਣਾਂ ਸੰਬੰਧੀ ਆਬਜ਼ਰਵਰ ਮਨਜੀਤ ਸਿੰਘ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਨਸ਼ਾ ਤਸਕਰਾਂ ਦੀ ਗ਼ੈਰ-ਕਾਨੂੰਨੀ ਇਮਾਰਤ ਢਾਹੀ, ਤਿੰਨਾਂ 'ਤੇ ਦਰਜ ਹਨ 16 ਮੁਕੱਦਮੇ <br/>
Ad Position 24