09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰਾਣਾ ਰੰਧਾਵਾ ਨੇ ਨਕੋਦਰ ਨਗਰ ਕੌਂਸਲ ਚੋਣਾਂ ਸੰਬੰਧੀ ਆਬਜ਼ਰਵਰ ਮਨਜੀਤ ਸਿੰਘ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਮੀਟਿੰਗ ਦੌਰਾਨ ਹਾਜ਼ਰ ਆਬਜ਼ਰਵਰ ਮਨਜੀਤ ਸਿੰਘ ਹੰਬਰਾ ਨਾਲ ਹਨ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਤੇ ਹੋਰ | ਤਸਵੀਰ-ਜੀ.ਪੀ.ਸਿੰਘ <br/> 16-05-2026
ਜਲੰਧਰ, 15 ਮਈ (ਪਵਨ ਖਰਬੰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਵਲੋਂ ਅੱਜ ਨਕੋਦਰ ਨਗਰ ਕੌਂਸਲ ਚੋਣਾਂ ਸਬੰਧੀ ਚੋਣ ਆਬਜ਼ਰਵਰ ਮਨਜੀਤ ਸਿੰਘ ਹੰਬਰਾ ਨਾਲ ਮੁਲਾਕਾਤ ਹੋਈ | ਇਸ ਦੌਰਾਨ ਰਾਣਾ ਰੰਧਾਵਾ ਨੇ ਮਨਜੀਤ ਸਿੰਘ ਨਾਲ ਪੰਜਾਬ ਦੇ ਵੱਖ ਵੱਖ ਮੁੱਦਿਆਂ ਅਤੇ ਚਰਚਾ ਕੀਤੀ ਤੇ ਵਿਸ਼ੇਸ਼ ਤੌਰ 'ਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕਈ ਮਹੱਤਵਪੂਰਨ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਰਾਣਾ ਰੰਧਾਵਾ ਨੇ ਚੋਣ ਆਬਜ਼ਰਵਰ ਮਨਜੀਤ ਨਾਲ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਸ ਵਾਰ ਮੈਰਿਟ ਦੇ ਆਧਾਰ 'ਤੇ ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਟਿਕਟਾਂ ਦਿੱਤੀਆਂ ਜਾਣ ਜਿਨ੍ਹਾਂ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ ਤੇ ਜਿਨ੍ਹਾਂ ਆਗੂਆਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ ਆਮ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ 'ਚ ਅਹਿਮ ਰੋਲ ਅਦਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਇਸ ਵੱਲ ਧਿਆਨ ਦਿੰਦੀ ਹੈ ਤਾਂ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਮਿਹਨਤੀ ਵਰਕਰਾਂ ਤੇ ਆਗੂਆਂ 'ਚ ਵੀ ਉਤਸ਼ਾਹ ਵਧੇਗਾ |

Ad Position 22
No active advertisement
ਪਿਛਲੀ ਖ਼ਬਰ ਸਿੱਖ ਤਾਲਮੇਲ ਕਮੇਟੀ ਵਲੋਂ ਸੈਨਿਕ ਸਕੂਲ 'ਚ ਪੰਜਾਬੀ ਨੂੰ ਵਿਕਲਪਤ ਭਾਸ਼ਾ ਦੇ ਤੌਰ 'ਤੇ ਪੜ੍ਹਾਉਣ ਦੀ ਜ਼ੋਰਦਾਰ ਨਿੰਦਾ... ਅਗਲੀ ਖ਼ਬਰ ਸਰਕਾਰ ਵਲੋਂ ਲਿਆਂਦੇ ਬੇਅਦਬੀ ਸੰਬੰਧੀ ਐਕਟ 'ਚ ਗ੍ਰੰਥੀ ਸਿੰਘ, ਪ੍ਰਬੰਧਕ ਕਮੇਟੀਆਂ ਤੇ ਸੰਗਤ ਲਈ ਸਜ਼ਾ ਵਾਲੀ ਮੱਦ ਖਿਲਾਫ਼...
Ad Position 24