09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹੇ 'ਚ ਸਾਰੇ ਹੜ੍ਹ ਸੁਰੱਖਿਆ ਕਾਰਜ 20 ਤੱਕ ਮੁਕੰਮਲ ਕੀਤੇ ਜਾਣ- ਡੀ.ਸੀ.

Ad Position 21
No active advertisement
ਅਜੀਤ ਡੈਸਕ 16-05-2026
ਜਲੰਧਰ, 15 ਮਈ (ਜਤਿੰਦਰ ਪੰਮੀ)-ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਹਨ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹੜ੍ਹ ਸੁਰੱਖਿਆ ਕਾਰਜਾਂ ਵਿੱਚ ਲੱਗੇ ਸਾਰੇ ਵਿਭਾਗਾਂ ਨੂੰ ਚੱਲ ਰਹੇ ਪ੍ਰਾਜੈਕਟ 20 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਹੈ ਕਿ ਤਿਆਰੀ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਬੁੱਧਵਾਰ ਨੂੰ ਹੜ੍ਹ ਸੁਰੱਖਿਆ ਪ੍ਰਬੰਧਾਂ ਸੰਬੰਧੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੇ ਵੱਖ-ਵੱਖ ਹੜ੍ਹ ਪ੍ਰਬੰਧਨ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ | ਉਨ੍ਹਾਂ ਡਰੇਨੇਜ ਤੇ ਸਿੰਚਾਈ ਵਿਭਾਗਾਂ ਨੂੰ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦਾ ਕੰਮ ਨਿਰਧਾਰਤ ਸਮੇਂ ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਡੀਸੀ ਵਾਲੀਆ ਨੇ ਸਾਰੇ ਐਸਡੀਐਮਜ਼ ਨੂੰ ਮਾਨਸੂਨ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ 31 ਮਈ ਤੱਕ ਖੋਜ ਅਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ | ਐਮਰਜੈਂਸੀ ਸਾਜ਼ੋ-ਸਾਮਾਨ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਹੜ੍ਹ ਨਾਲ ਨਜਿੱਠਣ ਦੇ ਉਪਾਵਾਂ ਨੂੰ ਮਜ਼ਬੂਤ ਕਰਨ ਲਈ ਲੋੜੀਂਦੀਆਂ ਕਿਸ਼ਤੀਆਂ, ਲਾਈਫ ਜੈਕਟਾਂ, ਸਰਚ ਲਾਈਟਾਂ, ਗੋਤਾਖੋਰ, ਰੇਤ ਦੀਆਂ ਬੋਰੀਆਂ, ਵਾਟਰ ਪੰਪ ਅਤੇ ਚਾਰਾ ਖਰੀਦਣ ਦੀ ਹਦਾਇਤ ਕੀਤੀ | ਉਨ੍ਹਾਂ ਸਤਲੁਜ ਦੇ ਕੰਢੇ, ਖਾਸ ਕਰ ਮੰਡਾਲਾ ਛੰਨਾ ਅਤੇ ਗਿੱਦੜਪਿੰਡੀ ਵਿਖੇ, ਬੰਨ੍ਹਾਂ ਨੂੰ ਮਜ਼ਬੂਤ ਕਰਨ ਸਬੰਧੀ ਰਿਪੋਰਟ ਵੀ ਮੰਗੀ, ਜਿੱਥੇ ਪਿਛਲੇ ਹੜ੍ਹਾਂ ਦੌਰਾਨ ਕਟਾਅ ਹੋਇਆ ਸੀ | ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ 'ਹੜ੍ਹ ਸੁਰੱਖਿਆ ਕਾਰਜ ਯੋਜਨਾ' ਤੇ 'ਜ਼ਿਲ੍ਹਾ ਆਫਤ ਪ੍ਰਬੰਧਨ ਯੋਜਨਾ' ਅੱਪਡੇਟ ਰੱਖਣ ਲਈ ਕਿਹਾ | ਉਨ੍ਹਾਂ ਅੱਗੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਸਥਿਤੀ 'ਤੇ ਨੇੜਿਓਾ ਨਜ਼ਰ ਰੱਖਣ ਲਈ 24__1MP__7 ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਸੋਨਾ ਮਹਿੰਗਾ ਹੋਣ ਨਾਲ ਬਨਾਉਟੀ ਗਹਿਣਿਆਂ ਦੀ ਵਧੇਗੀ ਵਿਕਰੀ <br/>
Ad Position 24