09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿਰਮਲ ਕੁਟੀਆ ਜੌਹਲਾਂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਕਰਵਾਏ ਸਮਾਗਮ

Ad Position 21
No active advertisement
ਅਜੀਤ ਡੈਸਕ 16-05-2026
ਚੁਗਿੱਟੀ/ ਜੰਡੂ ਸਿੰਘਾ, 15 ਮਈ (ਨਰਿੰਦਰ ਲਾਗੂ)-ਬੜੇ ਲੰਬੇ ਸਫ਼ਰ ਤੋਂ ਬਾਅਦ ਇਹ ਮਨੁੱਖੀ ਜਾਮਾ ਮਿਲਦਾ ਹੈ ਜਿਸ ਦਾ ਇੱਕੋ ਇੱਕ ਮੁੱਖ ਤੇ ਮਹੱਤਵਪੂਰਨ ਮਕਸਦ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿੱਚ ਗੁਜਾਰਨ ਦਾ ਹੈ | ਪਰ ਬਹੁਤ ਘੱਟ ਜੀਵ ਹਨ ਜੋ ਇਸ ਪਾਸੇ ਧਿਆਨ ਦੇਣ ਦੀ ਕੋਸ਼ਿਸ਼ ਕਰਦੇ ਹਨ | ਮਨੁੱਖੀ ਜੀਵਨ ਦਾ ਲਾਹਾ ਲੈਣ ਲਈ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੋ | ਦਸਵੰਧ ਕੱਢੋ | ਮਾੜੇ ਕਰਮਾਂ ਤੋਂ ਬਚੋ | ਚੰਗੀਆਂ ਆਦਤਾਂ ਅਪਣਾਓ | ਵਾਹਿਗੁਰੂ ਨੂੰ ਹਮੇਸ਼ਾ ਅੰਗਸੰਗ ਸਮਝੋ | ਇਨ੍ਹਾਂ ਰੂਹਾਨੀ ਪ੍ਰਵਚਨਾਂ ਦਾ ਪ੍ਰਗਟਾਵਾ ਅੱਜ ਇਥੇ ਨਿਰਮਲ ਕੁਟੀਆ ਜੌਹਲਾਂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਦੂਰੋਂ ਦੂਰੋਂ ਪਹੁੰਚੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਕੀਤਾ ਗਿਆ | ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ-ਵੱਖ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਨੰਬਰਦਾਰ ਮੱਖਣ ਸਿੰਘ ਬੋਲੀਨਾ, ਜੋਗਾ ਸਿੰਘ, ਹਾਕਮ ਸਿੰਘ, ਰਸਵਿੰਦਰ ਸਿੰਘ ਬੋਲੀਨਾ, ਪਰਮਜੀਤ ਸਿੰਘ ਸੂਰਜਵੰਸ਼ੀ, ਜਸਵੀਰ ਸਿੰਘ, ਗੁਰਤੇਜ ਸਿੰਘ, ਫ਼ਕੀਰ ਸਿੰਘ, ਪਰਮਜੀਤ ਸਿੰਘ, ਸੱਤਿਆਪਾਲ ਸਿੰਘ, ਨਰਿੰਦਰ ਸਿੰਘ, ਪਰਮਜੀਤ ਸਿੰਘ ਬਖਸ਼ੀ, ਬਲਿਹਾਰ ਸਿੰਘ ਐਕਸੀਅਨ, ਗੁਰਚਰਨ ਸਿੰਘ, ਆਰ. ਪੀ. ਸਿੰਘ ਤੇ ਕਰਨੈਲ ਸਿੰਘ ਸਮੇਤ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਜਾਤੀ ਸਰਟੀਫਿਕੇਟ ਬਣਵਾਉਣ ਵਾਲਿਆਂ ਦੀ ਲੱਗ ਰਹੀ ਭੀੜ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24