ਜਲੰਧਰ, 15 ਮਈ (ਜਸਪਾਲ ਸਿੰਘ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਰਿਤਿਕ ਕੁਮਾਰ ਨੇ 10 ਵਿਚੋਂ 8.76 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪਿ੍ੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਡਾ. ਰਜਨੀਸ਼ ਮੋਦਗਿੱਲ ਮੁਖੀ ਕੈਮਿਸਟਰੀ ਵਿਭਾਗ, ਡਾ. ਗੀਤਾਂਜਲੀ ਕੌਸ਼ਲ, ਡਾ. ਵਿਕਾਸ ਕੁਮਾਰ, ਡਾ. ਹਰਸ਼ਵੀਰ ਅਰੋੜਾ ਅਤੇ ਡਾ. ਹਰਜਿੰਦਰ ਕੌਰ ਵੀ ਹਾਜ਼ਰ ਸਨ |