09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਚੋਣਾਂ ਤੋਂ ਪਹਿਲਾਂ ਐੱਸ.ਆਈ.ਆਰ. ਲਾਗੂ ਕਰਨਾ ਭਾਜਪਾ ਦੀ ਸੋਚੀ ਸਮਝੀ ਚਾਲ-ਡਾ. ਸੇਠੀ

Ad Position 21
No active advertisement
ਅਜੀਤ ਡੈਸਕ 16-05-2026
ਜਲੰਧਰ, 15 ਮਈ (ਪਵਨ ਖਰਬੰਦਾ)-ਰਾਸ਼ਟਰੀ ਕੋਆਰਡੀਨੇਟਰ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਸਲਾਹਕਾਰ ਕਮੇਟੀ ਮੈਂਬਰ ਡਾ. ਜਸਲੀਨ ਸੇਠੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼ੁਰੂ ਕੀਤੀ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐੱਸ.ਆਈ.ਆਰ. ਮੁਹਿੰਮ 'ਤੇ ਸਖ਼ਤ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ ਇਹ ਭਾਜਪਾ ਵੱਲੋਂ ਇੱਕ ਸੋਚੀ-ਸਮਝੀ ਰਾਜਨੀਤਿਕ ਸਾਜ਼ਿਸ਼ ਹੈ, ਜਿਸ ਨੂੰ ਕਾਂਗਰਸ ਸਫਲ ਨਹੀਂ ਹੋਣ ਦੇਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਇੱਕ ਰਾਜਨੀਤਿਕ ਤੌਰ 'ਤੇ ਚੇਤੰਨ ਸੂਬਾ ਹੈ ਅਤੇ ਇੱਥੋਂ ਦੇ ਲੋਕ ਜਾਣਦੇ ਹਨ ਕਿ ਆਪਣੇ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ਕਿਵੇਂ ਕਰਨੀ ਹੈ | ਕਾਂਗਰਸ ਪਾਰਟੀ ਕਿਸੇ ਵੀ ਅਸਲੀ ਵੋਟਰ ਦਾ ਨਾਮ ਸੂਚੀ ਵਿੱਚੋਂ ਹਟਾਉਣ ਜਾਂ ਉਨ੍ਹਾਂ ਨੂੰ ਵੋਟ ਪਾਉਣ ਤੋਂ ਰੋਕਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗੀ | ਡਾ. ਸੇਠੀ ਨੇ ਕਿਹਾ ਕਿ ਪੰਜਾਬ ਚੋਣਾਂ ਲਈ ਦੱਸ ਮਹੀਨਿਆਂ ਤੋਂ ਵੀ ਘੱਟ ਸਮਾਂ ਬਾਕੀ ਰਹਿੰਦਿਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਸ਼ੁਰੂ ਕਰਨਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਦੇ ਇਰਾਦੇ ਸਾਫ਼ ਹੁੰਦੇ ਤਾਂ ਇਹ ਪ੍ਰਕਿਰਿਆ ਚੋਣਾਂ ਤੋਂ ਬਾਅਦ ਲਾਗੂ ਕੀਤੀ ਜਾ ਸਕਦੀ ਸੀ, ਪਰ ਚੋਣਾਂ ਤੋਂ ਠੀਕ ਪਹਿਲਾਂ ਇਸਨੂੰ ਲਾਗੂ ਕਰਨਾ ਲੋਕਾਂ ਦੇ ਮਨਾਂ ਵਿੱਚ ਸ਼ੱਕ ਪੈਦਾ ਕਰ ਰਿਹਾ ਹੈ | ਕਾਂਗਰਸੀ ਵਰਕਰਾਂ ਨੂੰ ਅਪੀਲ ਕਰਦੇ ਹੋਏ ਡਾ. ਸੇਠੀ ਨੇ ਉਨ੍ਹਾਂ ਨੂੰ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਜਾਗਰੂਕਤਾ ਫੈਲਾਉਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਯੋਗ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਰਾਜਨੀਤਿਕ ਮੁੱਦਾ ਨਹੀਂ ਹੈ, ਸਗੋਂ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਦਾ ਸਵਾਲ ਹੈ | ਇਸ ਦੌਰਾਨ ਉਨ੍ਹਾਂ ਨੇ ਜਲੰਧਰ ਵਿੱਚ ਸ਼੍ਰੀ ਬਾਲਾਜੀ ਦੀ ਚੌਕੀ ਨੂੰ ਲੈ ਕੇ ਹੋਏ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) 'ਤੇ ਸਿੱਧਾ ਅਤੇ ਤਿੱਖਾ ਹਮਲਾ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਇਸ ਤਰੀਕੇ ਨਾਲ ਸਨਾਤਨ ਧਰਮ ਨੂੰ ਦਬਾ ਨਹੀਂ ਸਕਦੀ | ਰਾਜਨੀਤਿਕ ਕਾਰਨਾਂ ਕਰਕੇ ਕਿਸੇ ਵੀ ਧਾਰਮਿਕ ਸਮਾਗਮ ਨੂੰ ਰੋਕਣਾ ਪੂਰੀ ਤਰ੍ਹਾਂ ਗਲਤ ਹੈ | ਪੰਜਾਬ ਵਿੱਚ ਅਜਿਹਾ ਮਾਹੌਲ ਵਿਕਸਤ ਨਹੀਂ ਹੋਣ ਦਿੱਤਾ ਜਾਵੇਗਾ | ਕਾਂਗਰਸ ਪੂਰੀ ਤਰ੍ਹਾਂ ਸਨਾਤਨ ਧਰਮ ਦੇ ਨਾਲ ਖੜ੍ਹੀ ਹੈ | 'ਆਪ' ਸਰਕਾਰ ਨੂੰ ਅਜਿਹੀਆਂ ਸਾਜ਼ਿਸ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਧਨਾਲ ਕਲਾਂ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀ ਨੇ ਮੈਰਿਟ 'ਚ ਕੀਤਾ ਸਥਾਨ ਹਾਸਿਲ
Ad Position 24