ਜਲੰਧਰ, 15 ਮਈ (ਜਸਪਾਲ ਸਿੰਘ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਅਕਾਲ ਅਕੈਡਮੀ ਧਨਾਲ ਕਲਾਂ ਦੇ ਸੀ.ਬੀ.ਐੱਸ.ਈ. ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਮ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ ਹੈ | ਹਿਊਮੈਨਿਟੀਜ਼ ਸਟਰੀਮ ਵਿੱਚ ਪਲਕ ਨੇ 94.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਪ੍ਰੀਤ ਸਿੰਘ ਨੇ 77 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਆਰੀਅਨ ਨੇ 76.2 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਸਟਰੀਮ ਵਿੱਚ ਬਲਰੀਤ ਕੌਰ ਨੇ 85.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਅਰਸ਼ਪ੍ਰੀਤ ਠਾਠੀ ਨੇ 83 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਏਕਵੀਰ ਕੌਰ ਨੇ 82.6 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਸਟਰੀਮ ਵਿੱਚ ਹਰਮੀਤ ਸਿੰਘ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਅੰਜਲੀ ਨੇ 90.4 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਪੁਨੀਤ ਕੌਰ ਨੇ 83.4 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮਾਣਮੱਤੀ ਪ੍ਰਾਪਤੀ 'ਤੇ ਅਕੈਡਮੀ ਦੀ ਪਿ੍ੰਸੀਪਲ ਸ਼੍ਰੀਮਤੀ ਬਲਜੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ