ਸ਼ਾਹਕੋਟ, 15 ਮਈ (ਦਲਜੀਤ ਸਿੰਘ ਸਚਦੇਵਾ)-ਹਲਕਾ ਸ਼ਾਹਕੋਟ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਕਾਫ਼ਲਾ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ | ਪਾਰਟੀ ਨੂੰ ਉਸ ਵੇਲੇ ਹੁਲਾਰਾ ਮਿਲਿਆ, ਜਦੋਂ ਹਲਕਾ ਸ਼ਾਹਕੋਟ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਦੀ ਅਗਵਾਈ ਹੇਠ ਪਿੰਡ ਬਾਜਵਾ ਕਲਾਂ ਦੇ ਹਰਜਿੰਦਰ ਸਿੰਘ ਪੰਚ, ਸੁਰਜੀਤ ਸਿੰਘ ਸਾਬਕਾ ਪੰਚ, ਮਹਿੰਦਰ ਸਿੰਘ, ਸਾਹਿਬ ਸਿੰਘ, ਤਰਸੇਮ ਸਿੰਘ ਸਮੇਤ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ | ਇਸ ਮੌਕੇ ਤਰਨਾ ਦਲ ਦੇ ਜਥੇਦਾਰ ਨਿਹੰਗ ਬਾਬਾ ਰਾਜਾ ਰਾਜ ਸਿੰਘ ਵੀ ਆਪਣੇ ਜਥੇ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ | ਆਗੂਆਂ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਤੇ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ ਗਿਆ | ਬਾਬਾ ਰਾਜਾ ਰਾਜ ਸਿੰਘ ਤੇ ਸੁਖਵਿੰਦਰ ਸਿੰਘ ਸਾਬੂਵਾਲ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਸੁਧਾਰਨ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸੂਬੇ ਵਿਚ ਇਕ ਮਜ਼ਬੂਤ ਪੰਥਕ ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਪੰਥਕ ਸਰਕਾਰ ਜ਼ਰੂਰ ਬਣੇਗੀ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੇ ਪੰਥ ਦੇ ਭਲੇ ਲਈ ਇਸ ਲਹਿਰ ਨਾਲ ਵੱਧ ਤੋਂ ਵੱਧ ਜੁੜਨ ਤਾਂ ਜੋ ਗੁਰੂਆਂ-ਪੀਰਾਂ ਦੀ ਇਸ ਧਰਤੀ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕੇ | ਸਾਬੂਵਾਲ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਸੋਚ ਅਤੇ ਕਾਰਜਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਮੁੜ ਸਿੱਖੀ, ਬਾਣੀ ਤੇ ਬਾਣੇ ਨਾਲ ਜੋੜਨ ਦਾ ਜੋ ਵੱਡਾ ਉਪਰਾਲਾ ਕੀਤਾ ਹੈ, ਉਸ ਨੇ ਪੂਰੇ ਪੰਜਾਬ ਵਿਚ ਇੱਕ ਨਵੀਂ ਜਾਗਿ੍ਤੀ ਪੈਦਾ ਕੀਤੀ ਹੈ | ਅੱਜ ਪੰਜਾਬ ਦਾ ਹਰ ਵਰਗ ਉਨ੍ਹਾਂ ਦੀ ਸੋਚ ਨਾਲ ਚੱਲਣ ਲਈ ਤਿਆਰ ਹੈ | ਇਸ ਮੌਕੇ ਕਰਨਵੀਰ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਸੱਤਾ, ਮਨਮੋਹਣ ਸਿੰਘ (ਵਾਲੀਆ), ਗੁਰਦਿਆਲ ਸਿੰਘ, ਹਰਦੀਪ ਸਿੰਘ, ਨਿਰੰਜਣ ਸਿੰਘ, ਮੇਜਰ ਸਿੰਘ, ਮਹਿੰਦਰ ਸਿੰਘ, ਬਲਜੀਤ ਸਿੰਘ ਬੀਤਾ, ਪਰਮਜੀਤ ਸਿੰਘ, ਸੁਰਜੀਤ ਸਿੰਘ ਮਿਸਤਰੀ, ਹਰਜੀਤ ਕੌਰ, ਕੁਲਬੀਰ ਕੌਰ, ਜਸਵਿੰਦਰ ਕੌਰ, ਸੁਨੀਤਾ, ਅਜੀਤ ਸਿੰਘ, ਸੁਖਵਿੰਦਰਪਾਲ ਸਿੰਘ, ਬੁੱਕਣ ਬਾਜਵਾ, ਮੰਗਜੀਤ ਸਿੰਘ, ਤਰਸੇਮ ਸਿੰਘ, ਅਕਾਸ਼ਦੀਪ ਸਿੰਘ, ਸੁਖਜਿੰਦਰ ਸਿੰਘ, ਜਗਦੀਪ ਸਿੰਘ 'ਤੇ ਹੋਰ ਪਰਿਵਾਰ ਵੀ ਵੱਡੀ ਗਿਣਤੀ 'ਚ ਸ਼ਾਮਿਲ ਹੋਏ |