ਕਰਤਾਰਪੁਰ,15 ਮਈ (ਜਨਕ ਰਾਜ ਗਿੱਲ)-ਸੂਬੇ ਭਰ 'ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅੰਦਰ ਕੰਮ ਕਰਦੇ ਕੱਚੇ ਸਫ਼ਾਈ ਸੇਵਕਾਂ ਵਲੋਂ ਸੂਬਾ ਸਰਕਾਰ ਵਲੋਂ ਪੱਕੇ ਨਾ ਕਰਨ, ਤਨਖ਼ਾਹ 'ਚ ਵਾਧਾ ਨਾ, ਸੂਬੇ ਭਰ 'ਚ ਠੇਕੇਦਾਰੀ ਪ੍ਰਥਾ ਨੂੰ ਬੰਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਜਾਰੀ ਹੜਤਾਲੀ ਅਤੇ ਸੰਘਰਸ਼ ਨੂੰ ਤੇਜ਼ ਕਰਦਿਆਂ ਕਰਤਾਰਪੁਰ 'ਚ ਵੱਖ-ਵੱਖ ਬਾਜ਼ਾਰਾਂ ਵਿੱਚ ਭਰਪੂਰ ਮੁਜ਼ਾਹਰਾ ਕਰਦੇ ਹੋਏ ਸਫਾਈ ਸੇਵਕ ਔਰਤਾਂ ਤੇ ਮਰਦਾਂ ਵਲੋਂ ਮੁੱਖ ਚੌਂਕ ਵਿਖੇ ਸੂਬਾ ਸਰਕਾਰ ਵਿਰੁੱਧ ਪ੍ਰਤੀ ਆਪਣਾ ਰੋਸ ਜਾਹਿਰ ਕੀਤਾ ਗਿਆ ਦੂਜੇ ਪਾਸੁੇ ਸਰਕਾਰ ਦੇ ਇਸ ਮਾੜੇ ਬਤੀਰੇ ਨੂੰ ਸਮਝਦੇ ਹੋਏ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਉਸ ਵਕਤ ਹੋਰ ਵੀ ਬਲ ਮਿਲਿਆ ਜਦੋਂ ਨਗਰ ਕੌਂਸਲ ਦਫ਼ਤਰ ਅੱਗੇ ਲੱਗੇ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਇਸਤਰੀ ਜਾਗਿ੍ਤੀ ਮੰਚ ਅਤੇ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਸੰਬੰਧਿਤ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕਰਦੇ ਹੋਏ ਸਫਾਈ ਮਜਦੂਰ ਸੰਗਠਨਾਂ ਨੂੰ ਆਪਣਾ ਸਮਰਥਣ ਦੇ ਦਿੱਤਾ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾ ਰਹੀ ਹੈ ਅਤੇ ਸਰਕਾਰ ਦੀ ਹੜਤਾਲ ਨੂੰ ਖ਼ਤਮ ਕਰਵਾਉਣ ਦੀ ਕੋਈ ਵੀ ਸਾਜ਼ਿਸ਼ ਕਾਮਯਾਬ ਨਹੀਂ ਹੋਈ ਹੈ 'ਤੇ ਮੰਗਾਂ ਨੂੰ ਲੈ ਕੇ ਸਫਾਈ ਮਜਦੂਰਾਂ ਦੀ ਹੜਤਾਲ ਨਿਰੰਤਰ ਜਾਰੀ ਰਹੇਗੀ ਜੋ ਆਪਣਾ ਰੰਗ ਜਰੂਰ ਦਿਖਾਵੇਗੀ ਦੂਜੇ ਪਾਸੇ ਜਥੇਬੰਦੀਆਂ ਵਲੋਂ ਅੱਜ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਸਰਕਾਰ ਦੇ ਆਦੇਸ਼ ਉੱਤੇ ਪੁਲਿਸ ਵਲੋਂ ਕਿਸਾਨਾਂ ਉੱਪਰ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਦੀ ਵੀ ਕੀਤੀ | ਇਸ ਮੌਕੇ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਦੇ ਯੂਨੀਅਨ ਆਗੂ ਵਿਸ਼ਵਾਸ ਕੁਮਾਰ ਗਿੱਲ, ਵਿਜੈ ਕੁਮਾਰ ਗਿੱਲ, ਸੰਜੂ ਸੱਭਰਵਾਲ, ਅਸ਼ਵਨੀ ਸੱਭਰਵਾਲ, ਵਿਵੇਕ ਕੇਸਰ, ਸਾਗਰ ਘਈ, ਬੀਬੀ ਹਰਪ੍ਰੀਤ, ਰੇਖਾ, ਆਦਮਪੁਰ ਕਮੇਟੀ ਦੇ ਆਗੂ ਸੰਜੀਵ ਕੁਮਾਰ, ਅਲਾਵਲਪੁਰ ਕਮੇਟੀ ਦੇ ਹਨੀਂ ਥਾਪਰ, ਬੇਗੋਵਾਲ ਦੇ ਮੁਕੇਸ਼, ਨਡਾਲਾ ਦੇ ਆਗੂ ਧਰਮਵੀਰ, ਢਿੱਲਵਾਂ ਦੇ ਆਗੂ ਸੋਨੂੰ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਹਰਪ੍ਰੀਤ ਕੌਰ ਨੂਸੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਨੀਅਨ ਆਗੂ ਗੁਰਪ੍ਰੀਤ ਸਿੰਘ ਚੀਦਾ, ਇਸਤਰੀ ਜਾਗਿ੍ਤੀ ਮੰਚ ਦੇ ਬਲਵਿੰਦਰ ਕੌਰ ਤੇ ਦਲਜੀਤ ਕੌਰ, ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੇ ਅੰਮਿ੍ਤਪਾਲ ਕੌਰ ਨੂਸੀ ਆਦਿ ਨੇ ਸੰਬੋਧਨ ਕੀਤਾ |