ਸ਼ਾਹਕੋਟ, 15 ਮਈ (ਨਗਿੰਦਰ ਸਿੰਘ ਬਾਂਸਲ)-ਆਪਣੀਆਂ ਵੱਖ-ਵੱਖ ਮੰਗਾਂ ਦੇ ਸਬੰਧ ਵਿਚ ਸਫ਼ਾਈ ਸੇਵਕਾਂ ਵੱਲੋਂ ਸ਼ੁਰੂ ਕੀਤੀ ਹੜਤਾਲ 11ਵੇਂ ਦਿਨ ਵੀ ਜਾਰੀ ਰਹੀ ਤੇ ਸ਼ਾਹਕੋਟ ਸ਼ਹਿਰ ਵਿਚ ਸਫ਼ਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਰਿਹਾ¢ ਹੜਤਾਲੀ ਕਿਰਤੀਆਂ ਵਲੋਂ ਨਗਰ ਪੰਚਾਇਤ ਦੇ ਦਫ਼ਤਰ ਵਿਚ ਕੀਤੀ ਗਈ ਰੈਲੀ ਨੂੰ ਸਫ਼ਾਈ ਸੇਵਕਾਂ ਦੇ ਸੂਬਾਈ ਆਗੂਆਂ ਰਜਿੰਦਰ ਕੁਮਾਰ ਮੋਗਾ, ਮਤਾਦੀਨ ਬਾਘਾ ਪੁਰਾਣਾ, ਸਤਪਾਲ ਅਨਜਾਨ, ਸ਼ਾਹਕੋਟ ਦੇ ਪ੍ਰਧਾਨ ਸੁਨੀਲ ਕੁਮਾਰ, ਵਾਈਸ ਪ੍ਰਧਾਨ ਬੰਟੀ ਹੰਸ, ਸੁਭਾਸ਼, ਓਮ ਪ੍ਰਕਾਸ਼ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਵੱਲੋਂ ਪੇਂਡੂ ਸਫ਼ਾਈ ਕਰਮਚਾਰੀ ਯੂਨੀਅਨ ਆਗੂ ਪ੍ਰੇਮ ਸਾਰਸਰ, ਦੇਵਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ ਸੂਬਾ ਸਰਕਾਰ ਨੇ ਮਿਊਾਸੀਪਲ ਕਾਮਿਆਂ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਵੱਖ ਵੱਖ ਸ਼ਹਿਰਾਂ ਵਿਚ ਹੋ ਰਹੀਆਂ ਸਥਾਨਕ ਚੋਣਾਂ ਆਮ ਆਦਮੀ ਪਾਰਟੀ ਨੂੰ ਮਹਿੰਗੀਆਂ ਪੈਣਗੀਆਂ¢ ਆਗੂਆਂ ਨੇ ਕਿਹਾ ਕਿ ਜਿੱਥੇ ਸਫਾਈ ਸੇਵਕਾਂ ਵਿਚ ਸਰਕਾਰ ਦੇ ਅੜੀਅਲ ਵਤੀਰੇ ਪ੍ਰਤੀ ਸਖ਼ਤ ਰੋਸ ਹੈ ਉਥੇ ਸ਼ਹਿਰ ਵਿਚ ਆਏ ਦਿਨ ਗੰਦਗੀ ਦੇ ਲੱਗ ਰਹੇ ਢੇਰ ਕਾਰਨ ਆਮ ਸ਼ਹਿਰੀਆਂ ਵਿਚ ਵੀ ਰੋਸ ਪਾਇਆ ਜਾ ਰਿਹਾ¢ ਉਨ੍ਹਾਂ ਕਿਹਾ ਕਿ ਹੜਤਾਲ ਕਰਨਾ ਸਫ਼ਾਈ ਸੇਵਕਾਂ ਦੀ ਮਜ਼ਬੂਰੀ ਹੈ¢ ਉਨ੍ਹਾਂ ਕਿਹਾ ਕਿ ਮਹੀਨੇ ਦੇ 10 ਹਜ਼ਾਰ ਰੁਪਏ ਵਿਚ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ¢ ਆਗੂਆਂ ਨੇ ਦੱਸਿਆ ਕਿ ਸਿਰਫ਼ ਸਫ਼ਾਈ ਸੇਵਕ ਹੀ ਨਹੀਂ, ਦਫ਼ਤਰੀ ਅਤੇ ਟੈਕਨੀਕਲ ਮੁਲਾਜ਼ਮਾਂ ਨੂੰ ਵੀ ਉਨਾਂ ਦੀ ਯੋਗਤਾ ਤੋਂ ਕਿਤੇ ਘੱਟ ਤਨਖਾਹ ਦਿੱਤੀ ਜਾ ਰਹੀ ਹੈ¢ ਪੁਰਾਣੀ ਪੈਨਸ਼ਨ ਸਕੀਮ ਬੰਦ ਕਰਕੇ ਸਰਕਾਰ ਨੇ ਉਨਾਂ ਦਾ ਬੁਢਾਪੇ ਦਾ ਸਹਾਰਾ ਵੀ ਖੋਹ ਲਿਆ ਹੈ¢ ਇਸ ਮÏਕੇ ਹੜਤਾਲੀ ਕਾਮਿਆਂ ਨੇ ਅੱਜ ਚੰਡੀਗੜ੍ਹਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦÏਰਾਨ ਸਰਕਾਰ ਦੇ ਆਦੇਸ਼ ਉੱਤੇ ਪੁਲਿਸ ਵਲੋਂ ਕਿਸਾਨਾਂ ਉੱਪਰ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਦਾਗਣ, ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਵਾਲੇ ਕਿਸਾਨਾਂ ਪ੍ਰਤੀ ਸਰਕਾਰ ਦੇ ਅਜਿਹੇ ਰਵੱਈਏ ਨੂੰ ਸਹਿਣ ਨਹੀਂ ਕੀਤਾ ਜਾਵੇਗਾ¢