08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਟੇਟ ਪਬਲਿਕ ਸਕੂਲ ਸ਼ਾਹਕੋਟ ਦਾ ਸੀ.ਬੀ.ਐੱਸ.ਈ 12ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

Ad Position 21
No active advertisement
ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ 12ਵੀਂ ਦੇ ਨਤੀਜੇ 'ਚੋਂ ਵੱਖ-ਵੱਖ ਸਟ੍ਰੀਮਾਂ 'ਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ <br/> 16-05-2026
ਸ਼ਾਹਕੋਟ, 15 ਮਈ (ਦਲਜੀਤ ਸਿੰਘ ਸਚਦੇਵਾ)-ਸੀ.ਬੀ.ਐੱਸ.ਈ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਨੇ ਵੱਖ-ਵੱਖ ਸਟ੍ਰੀਮਾਂ ਵਿਚ ਮੱਲਾਂ ਮਾਰ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਕੰਵਰ ਨੀਲ ਕਮਲ ਨੇ ਦੱਸਿਆ ਕਿ ਹਿਊਮੈਨਿਟਜ਼ ਸਟ੍ਰੀਮ ਵਿਚ ਨਵਜੋਤ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਉਸ ਨੇ ਪੰਜਾਬੀ ਤੇ ਡਾਂਸ 'ਚ 99, ਟਾਈਪੋਗ੍ਰਾਫੀ 'ਚ 97 ਅਤੇ ਇੰਗਲਿਸ਼ 'ਚ 95 ਅੰਕ ਪ੍ਰਾਪਤ ਕੀਤੇ | ਸਿਦਕਜੋਤ ਕੌਰ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਦੀਪਜੋਤ ਕੌਰ ਨੇ 93 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਦੇ ਨਾਲ ਹੀ ਹਰਮਨਜੋਤ ਕੌਰ ਤੇ ਜਸਕਿਰਤ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕੀਤੇ | ਕਾਮਰਸ ਸਟ੍ਰੀਮ ਵਿਚ ਮਨਰੋਜਦੀਪ ਕੌਰ ਨੇ 94.8 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਉਸ ਨੇ ਬਿਜਨਸ ਸਟੱਡੀਜ਼ 'ਚ 98, ਡਾਂਸ 'ਚ 97 ਅਤੇ ਅਕਾਊਾਟਸ 'ਚ 95 ਅੰਕ ਪ੍ਰਾਪਤ ਕੀਤੇ | ਕੋਮਲਪ੍ਰੀਤ ਕੌਰ ਨੇ 94.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਦਿੱਤੇ ਸ਼ਰਮਾ ਨੇ 93.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਪਵਨਦੀਪ ਸਿੰਘ ਨੇ 92.6 ਫੀਸਦੀ, ਸੁਖਮਨ ਕੌਰ ਅਤੇ ਸਾਨਵੀਰ ਸਿੰਘ ਨੇ 91.6 ਫੀਸਦੀ ਅਤੇ ਹਰਮੀਨ ਕੌਰ ਨੇ 91.4 ਫੀਸਦੀ ਅੰਕ ਪ੍ਰਾਪਤ ਕੀਤੇ | ਸਾਇੰਸ ਸਟ੍ਰੀਮ ਵਿਚ ਧਰੀਤੀ ਅਗਰਵਾਲ ਨੇ 91.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਉਸ ਨੇ ਟਾਈਪੋਗ੍ਰਾਫੀ ਵਿਚ 99, ਡਾਂਸ ਵਿਚ 96 ਤੇ ਬਾਇਓਲੋਜੀ ਵਿਚ 94 ਅੰਕ ਹਾਸਲ ਕੀਤੇ | ਨਵਰੀਨ ਕੌਰ ਨੇ 90.4 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਅਸੀਸ ਕੌਰ ਨੇ 89.2 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ 70 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ 95 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਕੁੱਲ 153 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਐਸ਼ਵੀਨ ਕੌਰ ਅਤੇ ਦੀਵਾਨਸ਼ੀ ਥਾਪਰ ਨੇ ਟਾਈਪੋਗ੍ਰਾਫੀ ਵਿਸ਼ੇ 'ਚ 100 'ਚੋਂ 100 ਅੰਕ ਹਾਸਲ ਕੀਤੇ | ਅਸੀਸ ਕੌਰ ਨੇ ਡਾਂਸ ਵਿਸ਼ੇ 'ਚ 100 'ਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ ਤੇ ਪਿ੍ੰਸੀਪਲ ਡਾ. ਕੰਵਰ ਨੀਲ ਕਮਲ ਨੇ ਨਤੀਜੇ 'ਤੇ ਮਾਣ ਮਹਿਸੂਸ ਕਰਦਿਆਂ ਸਮੂਹ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ਼ਾਹਕੋਟ 'ਚ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 5ਵੇਂ ਦਿਨ 'ਚ ਦਾਖ਼ਲ
Ad Position 24