08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਇੰਡੋ ਕੈਨੇਡੀਅਨ ਪਬਲਿਕ ਸਕੂਲ ਨਿਜ਼ਾਮਦੀਨਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 16-05-2026
ਕਿਸ਼ਨਗੜ੍ਹ, 15 ਮਈ (ਹੁਸਨ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਦੇ ਨਤੀਜਿਆਂ ਵਿੱਚ ਇੰਡੋ ਕੈਨੇਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਿਜ਼ਾਮਦੀਨਪੁਰ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਕੁਲਜੀਤ ਸਿੰਘ ਨੇ ਦੱਸਿਆ ਕਿ ਸਮੂਹ ਸਟਾਫ ਦੀ ਸਖਤ ਮਿਹਨਤ ਸਦਕਾ ਸਕੂਲ ਦੀਆਂ ਬਾਰਵੀਂ ਸ਼੍ਰੇਣੀ ਦੀਆਂ ਸਾਇੰਸ ਗਰੁੱਪ ਦੀਆਂ ਵਿਦਿਆਰਥਣਾਂ ਸਿਮਰਨਪ੍ਰੀਤ ਕੌਰ ਅਤੇ ਮਨਜੋਤ ਕੌਰ ਨੇ ਪਹਿਲਾਂ ਸਥਾਨ 88 ਫੀਸਦੀ, ਬੰਦਨਾ ਨੇ ਦੂਜਾ ਸਥਾਨ 87.4 ਫ਼ੀਸਦੀ ਅਤੇ ਰਿਧਿਮਾ ਨੇ ਤੀਜਾ ਸਥਾਨ 82.2 ਫ਼ੀਸਦੀ ਪ੍ਰਾਪਤ ਕੀਤਾ | ਇਸ ਤਰ੍ਹਾਂ ਹੀ ਕਮਰਸ ਗਰੁੱਪ ਵਿੱਚ ਮੁਸਕਾਨ ਨੇ ਪਹਿਲਾ ਸਥਾਨ 88.4 ਫ਼ੀਸਦੀ, ਗੁਰਜੋਤ ਕੌਰ ਦੂਸਰਾ ਸਥਾਨ (88.2 ਫ਼ੀਸਦੀ ਤੇ ਅੰਜਲੀ ਨੇ ਤੀਜਾ ਸਥਾਨ 85.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਨੂੰ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਇਸ ਸ਼ਾਨਦਾਰ ਪ੍ਰਾਪਤੀ ਲਈ ਪਿ੍ੰਸੀਪਲ ਕੁਲਜੀਤ ਸਿੰਘ ਅਤੇ ਕਮੇਟੀ ਮੈਂਬਰਾਂ ਅਤੇ ਸਕੂਲ ਦੇ ਸਮੂਹ ਸਟਾਫ ਨੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ | ਇਸ ਮੌਕੇ ਜਮਾਤ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪਿਝੰਸੀਪਲ ਨੇ ਬੱਚਿਆਂ ਨੂੰ ਅਗਲੇਰੀ ਪੜ੍ਹਾਈ ਪ੍ਰਾਪਤ ਕਰਨ ਲਈ ਸ਼ੁੱਭ ਇਸ਼ਾਵਾਂ ਦਿੱਤੀਆਂ ਅਤੇ ਹੋਰ ਵੱਧ ਤੋਂ ਵੱਧ ਮਿਹਨਤ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ਦਾ ਸੀ.ਬੀ.ਐੱਸ.ਈ 12ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24