24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 'ਚ ਕਸਟੋਡੀਅਨ ਦਾ ਨਾਂਅ ਦੇ ਕੇ ਪ੍ਰਬੰਧਕਾਂ ਅਤੇ ਸੰਗਤ ਨੂੰ ਕਾਨੂੰਨੀ ਘੇਰੇ 'ਚ ਲਿਆਉਣਾ ਮੰਦਭਾਗੀ ਕਾਰਵਾਈ-ਸਿੱਖ ਸੰਸਥਾਵਾਂ

Ad Position 21
No active advertisement
ਇਕੱਤਰਤਾ 'ਚ ਹਾਜ਼ਰ ਵਿਅਕਤੀਆਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਕੁਲਵੰਤ ਸਿੰਘ ਮੰਨਣ ਨਾਲ ਇਕਬਾਲ ਸਿੰਘ ਢੀਂਡਸਾ ਅਤੇ ਕੰਵਲਜੀਤ ਸਿੰਘ ਓਬਰਾਏ | ਤਸਵੀਰ : ਮੁਨੀਸ਼ <br/> 18-05-2026
ਜਲੰਧਰ, 17 ਮਈ (ਐੱਮ.ਐੱਸ. ਲੋਹੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਬਣਾਇਆ ਗਿਆ ਹੈ | ਇਸ ਸਬੰਧੀ ਅੱਜ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਵਿਖੇ ਜਲੰਧਰ ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘ, ਸਿੱਖ ਸੰਸਥਾਵਾਂ, ਸੇਵਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗੁਰੂ ਨਾਨਕ ਨਾਮ ਲੇਵਾ ਸੰਗਤ ਦੀ ਸਾਂਝੀ ਮੀਟਿੰਗ ਹੋਈ, ਜਿਸ ਦੌਰਾਨ ਜਥੇਦਾਰ ਕੁਲਵੰਤ ਸਿੰਘ ਮੰਨਣ, ਇਕਬਾਲ ਸਿੰਘ ਢੀਂਡਸਾ, ਕਮਲਜੀਤ ਸਿੰਘ ਓਬਰਾਏ, ਐਡਵੋਕੇਟ ਮਨਦੀਪ ਸਿੰਘ ਸਚਦੇਵ, ਪ੍ਰੋਫ਼ੈਸਰ ਬਲਵਿੰਦਰ ਪਾਲ ਸਿੰਘ (ਕੇਂਦਰੀ ਸਿੰਘ ਸਭਾ ਚੰਡੀਗੜ੍ਹ), ਭਾਈ ਛਨਬੀਰ ਸਿੰਘ, ਬੀਬੀ ਤਿ੍ਲੋਚਨ ਕੌਰ (ਪ੍ਰਚਾਰਕ), ਭਾਈ ਦਿਲਬਾਗ ਸਿੰਘ (ਸਹਿਜ ਪਾਠ ਸੰਸਥਾ), ਐਡਵੋਕੇਟ ਸਰਬਜੀਤ ਸਿੰਘ ਰਾਜਪਾਲ, ਜਸਬੀਰ ਸਿੰਘ ਦਕੋਹਾ, ਦਲਬੀਰ ਸਿੰਘ ਮਾਹਲ, ਸਿਮਰਨਜੋਤ ਸਿੰਘ, ਕੁਲਵਿੰਦਰ ਸਿੰਘ ਥਿਆੜਾ ਅਤੇ ਸੁਰਿੰਦਰਪਾਲ ਸਿੰਘ ਗੋਲਡੀ ਨੇ ਸੰਬੋਧਨ ਕਰਦਿਆਂ ਨਵੇਂ ਬਣੇ ਕਨੂੰਨ ਸਬੰਧੀ ਜਾਣਕਾਰੀ ਦਿੱਤੀ ਤੇ ਇਸ ਕਨੂੰਨ ਨੂੰ ਰੱਦ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੋਧ ਕਰਨ ਦੀ ਮੰਗ ਕੀਤੀ | ਪੰਥਕ ਵਿਦਵਾਨ ਭਗਵਾਨ ਸਿੰਘ ਜੌਹਲ ਨੇ ਇਸ ਸਬੰਧੀ ਬਣਾਏ ਗਏ ਕਾਨੂੰਨ ਸਬੰਧੀ ਸ਼ੁਰੂਆਤੀ ਹਾਲਤਾਂ ਤੋਂ ਲੈ ਕੇ ਅੱਜ ਤੱਕ ਦੇ ਸਮੇਂ ਤੱਕ ਦੇ ਹਾਲਾਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ ਵਟਾਂਦਰਾ ਕੀਤੇ ਬਗ਼ੈਰ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਖੋਂ ਪਰੋਖੇ ਕਰਕੇ ਐਕਟ ਬਣਾਇਆ ਗਿਆ ਹੈ | ਇਸ ਐਕਟ 'ਚ ਬਹੁਤ ਸਾਰੇ ਸ਼ਬਦ ਸਿੱਖ ਭਾਵਨਾਵਾਂ ਦੇ ਵਿਰੁੱਧ ਹੋਣ ਕਾਰਨ ਇਸ ਐਕਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਾ ਮਨਜ਼ੂਰ ਕਰਦਿਆਂ ਇਸ 'ਚ ਸੋਧ ਕਰਨ ਲਈ ਕਿਹਾ ਗਿਆ ਹੈ | ਇਸ ਮੌਕੇ ਗੁਰਬਚਨ ਸਿੰਘ ਮੱਕੜ, ਗੁਰਬਖਸ਼ ਸਿੰਘ ਜੁਨੇਜਾ, ਚਰਨਜੀਵ ਸਿੰਘ ਲਾਲੀ, ਮਨਿੰਦਰਪਾਲ ਸਿੰਘ ਗੁੰਬਰ, ਰਣਜੀਤ ਸਿੰਘ ਰਾਣਾ, ਗੁਰਮੀਤ ਸਿੰਘ ਬਿੱਟੂ, ਗਗਨਦੀਪ ਸਿੰਘ ਗੱਗੀ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਸੈਕਟਰੀ, ਦਵਿੰਦਰ ਸਿੰਘ ਰਹੇਜਾ, ਗੁਰੂ ਰਵਿਦਾਸ ਧਾਮ ਦੇ ਸੈਕਟਰੀ ਵਿਨੋਦ ਕੌਲ, ਮਨਜੀਤ ਸਿੰਘ ਟ੍ਰਾਂਸਪੋਰਟਰ, ਅੰਮਿ੍ਤਬੀਰ ਸਿੰਘ, ਹਰਭਜਨ ਸਿੰਘ ਸੈਣੀ, ਕੁਲਦੀਪ ਸਿੰਘ ਪਾਇਲਟ, ਕੁਲਜੀਤ ਸਿੰਘ ਚਾਵਲਾ, ਦਲਵਿੰਦਰ ਸਿੰਘ ਬੜਿੰਗ, ਹਰਦੀਪ ਸਿੰਘ ਸਿੱਧੂ, ਜਸਵੀਰ ਸਿੰਘ ਲਾਡੀ, ਸੁਰਜੀਤ ਸਿੰਘ ਨੀਲਾਮਹਿਲ, ਸਾਹਿਬ ਸਿੰਘ ਢਿੱਲੋਂ, ਰਵਿੰਦਰ ਸਿੰਘ ਸਵੀਟੀ, ਗੁਰਜੀਤ ਸਿੰਘ ਪੋਪਲੀ, ਅਰਜਨ ਬੈਹਲ, ਗੁਰਬਿੰਦਰ ਸਿੰਘ ਜੱਜ, ਇੰਦਰਪਾਲ ਸਿੰਘ ਅਰੋੜਾ, ਸੁਰਿੰਦਰ ਸਿੰਘ ਬਿੱਟੂ, ਅਵਤਾਰ ਸਿੰਘ ਸੈਂਹਬੀ, ਗਗਨਦੀਪ ਸਿੰਘ ਨਾਗੀ, ਸੁਰਿੰਦਰ ਸਿੰਘ ਨਾਗੀ, ਅਮਰਜੀਤ ਸਿੰਘ ਬਸਰਾ, ਦਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ, ਚਤਨਿਆ ਗੁਪਤਾ, ਹਰਜੋਤ ਸਿੰਘ ਲੱਕੀ, ਗੁਰਦੀਪ ਸਿੰਘ ਰਾਵੀ, ਗੁਰਬਚਨ ਸਿੰਘ ਕਥੂਰੀਆ, ਅਮਰਜੀਤ ਸਿੰਘ ਕਥੂਰੀਆ, ਅਮਰਜੀਤ ਸਿੰਘ ਬਰਮੀ, ਬਲਵਿੰਦਰ ਸਿੰਘ ਜੱਬਲ, ਗੌਰਵ ਭਗਤ, ਗੁਰਜੀਤ ਸਿੰਘ ਮਰਵਾਹਾ, ਬਿਕਰਮ ਸਿੰਘ ਔਲਖ, ਮਨਜੀਤ ਸਿੰਘ ਪ੍ਰਚਾਰਕ, ਸਤਿੰਦਰ ਸਿੰਘ ਪੀਤਾ, ਸਤਨਾਮ ਸਿੰਘ ਵਿੱਕੀ, ਦਿਲਬਾਗ ਸਿੰਘ ਪ੍ਰੀਤਨਗਰ, ਕੁਲਵਿੰਦਰ ਸਿੰਘ ਸ਼ਿਵ ਨਗਰ, ਹਰਪਾਲ ਸਿੰਘ ਗੁਰੂ ਅਮਰਦਾਸ ਨਗਰ, ਅਜੀਤ ਸਿੰਘ ਮਿੱਠੂ ਬਸਤੀ, ਪਵਿੰਦਰ ਸਿੰਘ ਠੁਕਰਾਲ, ਜਸਦੀਪ ਸਿੰਘ ਸਿਡਾਨਾ, ਜੋਤ ਜੀਵਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਪ੍ਰੋਜੈਕਟ ਅਫ਼ਸਰ ਕੇਨ ਜਲੰਧਰ ਦੇ ਦਫ਼ਤਰ ਅੱਗੇ ਧਰਨਾ ਅੱਜ-ਜੰਗਵੀਰ ਸਿੰਘ ਚੌਹਾਨ ਅਗਲੀ ਖ਼ਬਰ ਹੜਤਾਲ ਖ਼ਤਮ ਕਰਵਾਉਣ ਲਈ ਡੀ.ਸੀ. ਤੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਯੂਨੀਅਨ ਆਗੂਆਂ ਨਾਲ ਕੀਤੀ ਮੀਟਿੰਗ <br...
Ad Position 24