23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦਾ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਰਿਹਾ 100 ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 18-05-2026
ਸ਼ਾਹਕੋਟ, 17 ਮਈ (ਸੁਖਦੀਪ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2025-26 ਦੇ ਅੱਠਵੀ, ਦੱਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਐਲਾਨੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੁੱਲਰ ਦਾ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਇੰਚਾਰਜ ਲੈਕਚਰਾਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਅੱਠਵੀਂ ਜਮਾਤ 'ਚੋਂ ਅਭਿਲਾਸ਼ਾ ਨੇ ਪਹਿਲਾ, ਐਸ਼ਨੂਰ ਨੇ ਦੂਸਰਾ ਅਤੇ ਜੀਵਿਕਾ ਤੇ ਜੈਸਮੀਨ (ਦੋਵਾਂ) ਨੇ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਦੱਸਵੀਂ ਜਮਾਤ 'ਚੋਂ ਅਮਨਪ੍ਰੀਤ 483 ਅੰਕ, ਐਂਜਲੀਨਾ 473 ਅੰਕ ਤੇ ਤਰਨਪ੍ਰੀਤ ਨਾਹਰ 462 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਰਹੇ | ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ ਹੈ, ਜਿਸ ਵਿਚ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ | ਅਮਨਪ੍ਰੀਤ ਕੌਰ 440 ਅੰਕ, ਨਵਜੋਤ ਕੌਰ 415 ਅੰਕ ਅਤੇ ਜਸਪ੍ਰੀਤ ਕੌਰ ਨੇ 411 ਅੰਕ ਲੈ ਕੇ ਕ੍ਰਮਵਾਰ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਰਹੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਦਾ ਸਿਹਰਾ ਸਕੂਲ ਦੇ ਸਮੂਹ ਸਟਾਫ਼ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਫ਼ਲ ਹੈ | ਪਿ੍ੰਸੀਪਲ ਦਿਨੇਸ਼ ਵਰਮਾ ਨੇ ਵਿਦਿਆਰਥੀਆਂ ਦੀ ਕਾਮਯਾਬੀ 'ਤੇ ਸਾਰਿਆ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਵੀ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਭੁੱਲਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਚੰਗੀ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ ਅਤੇ ਸਾਰਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦੁਸਾਂਝ ਕਲਾਂ ਦੇ ਹਸਪਤਾਲ ਵਿਖੇ ਐੱਸ.ਪੀ. ਸਿੰਘ ਉਬਰਾਏ ਨੇ ਲੈਬ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਅਕਾਲੀ ਦਲ ਨੇ ਚੰਗੇ ਕਿਰਦਾਰ ਵਾਲੇ ਆਗੂਆਂ ਨੂੰ ਘਰ ਬਿਠਾ ਦਿੱਤਾ ਅਤੇ ਮਾੜੇ ਕਿਰਦਾਰ ਵਾਲਿਆਂ ਨੂੰ ਅੱਗੇ ਲਾ ਦਿੱਤਾ-ਜਥੇ...
Ad Position 24