23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਟਾਹਲੀ ਚੇਅਰਮੈਨ ਤੇ ਐਡਵੋਕੇਟ ਸੈਣੀ ਵਾਈਸ ਚੇਅਰਮੈਨ ਬਣੇ <br/>

Ad Position 21
No active advertisement
ਅਜੀਤ ਡੈਸਕ 18-05-2026
ਜਲੰਧਰ, 17 ਮਈ (ਜਸਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਡਿਪਟੀ ਕਮਿਸ਼ਨਰ ਜਲੰਧਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਦਰਸ਼ਨ ਸਿੰਘ ਟਾਹਲੀ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਤੇ ਐਡਵੋਕੇਟ ਅਮਰੀਕ ਸਿੰਘ ਸੈਣੀ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ | ਦੱਸਣਯੋਗ ਹੈ ਕਿ ਸ. ਅਮਰੀਕ ਸਿੰਘ ਸੈਣੀ ਨੇ ਪਿਛਲੇ ਸਾਲ ਦਸੰਬਰ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਚੌਲਾਂਗ ਹਲਕੇ ਤੋਂ ਵੱਡੇ ਫਰਕ ਨਾਲ ਚੋਣ ਜਿੱਤੀ ਸੀ, ਜਦਕਿ ਦਰਸ਼ਨ ਸਿੰਘ ਟਾਹਲੀ ਪਹਿਲਾਂ ਵਿਧਾਨ ਸਭਾ ਹਲਕਾ ਨਕੋਦਰ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਚੁਣੇ ਗਏ ਸਨ | ਐਡਵੋਕੇਟ ਅਮਰੀਕ ਸਿੰਘ ਸੈਣੀ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ | ਇਸ ਮੌਕੇ ਐਡਵੋਕੇਟ ਅਮਰੀਕ ਸਿੰਘ ਸੈਣੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ ਤੇ ਖਾਸ ਕਰਕੇ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੇ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਵਿਚੋਂ 10 'ਤੇ ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਸਨ, ਜਦਕਿ ਕਾਂਗਰਸ ਦੇ 7, ਬੀਐਸਪੀ ਦੇ 3 ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ 1 ਮੈਂਬਰ ਚੋਣ ਜਿੱਤਣ 'ਚ ਸਫਲ ਰਿਹਾ ਸੀ | ਇਸ ਮੌਕੇ ਹਲਕਾ ਨਕੋਦਰ ਦੀ ਵਿਧਾਇਕਾ ਸ੍ਰੀਮਤੀ ਇੰਦਰਜੀਤ ਕੌਰ ਮਾਨ, ਵਿਧਾਇਕ ਬਲਕਾਰ ਸਿੰਘ, ਜਲੰਧਰ ਛਾਉਣੀ ਹਲਕੇ ਦੀ ਇੰਚਾਰਜ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੈਣੀ ਦੇ ਉਪ-ਚੇਅਰਮੈਨ ਬਣਨ ਦਾ ਸਵਾਗਤ ਅਗਲੀ ਖ਼ਬਰ ਅਰਮਾਨ ਸਿੰਘ ਢਿੱਲੋਂ ਅਮਰੀਕਾ ਪੁਲਿਸ ਵਿੱਚ ਭਰਤੀ, ਸਾਬਤ ਸੂਰਤ ਸਰੂਪ ਨਾਲ ਵਧਾਈ ਦਸਤਾਰ ਦੀ ਸ਼ਾਨ-ਅਮਨਦੀਪ ਢਿੱਲੋਂ ਦ...
Ad Position 24