08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਿੱਖ ਜਥੇਬੰਦੀਆਂ ਨੇ ਬੇਅਦਬੀ ਮਾਮਲੇ 'ਚ ਪੁਲਿਸ ਪ੍ਰਸ਼ਾਸਨ ਤੋਂ ਅਸਲ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 20-05-2026
ਜਲੰਧਰ, 19 ਮਈ (ਐੱਮ. ਐੱਸ. ਲੋਹੀਆ) - ਬਸਤੀ ਬਾਵਾ ਖੇਲ ਥਾਣੇ ਅਧੀਨ ਪੈਂਦੇ ਰਾਜਾ ਗਾਰਡਨ ਵਿਖੇ ਵਾਪਰੀ ਬੇਅਦਬੀ ਦੀ ਦੁੱਖਦਾਇਕ ਘਟਨਾ ਤੋਂ ਬਾਅਦ ਅੱਜ ਬਸਤੀ ਮਿੱਠੂ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਜਨ ਨਗਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਗਤ ਦੀ ਇਕ ਅਹਿਮ ਮੀਟਿੰਗ ਹੋਈ | ਇਸ ਮੀਟਿੰਗ 'ਚ ਸਿੱਖ ਐਕਸ਼ਨ ਕਮੇਟੀ ਤੋਂ ਲੱਕੀ ਸਿੰਘ ਖ਼ਾਲਸਾ, ਆਈ.ਐੱਸ. ਬੱਗਾ, ਜ਼ਿਲ੍ਹਾ ਅਕਾਲੀ ਜਥਾ ਤੋਂ ਸੁਖਮਿੰਦਰ ਸਿੰਘ ਰਾਜਪਾਲ, ਮਿਸ਼ਨ ਸ਼ਹੀਦਾਂ ਤਰਨਾ ਦਲ ਜਲੰਧਰ ਤੋਂ ਭਵਨਜੀਤ ਸਿੰਘ, ਬਘੇਲ ਸਿੰਘ, ਨਿਹਾਲ ਸਿੰਘ ਨਿਹੰਗ, ਬਾਬਾ ਦੀਪ ਸਿੰਘ ਸੇਵਾ ਮਿਸ਼ਨ ਤੋਂ ਹਰਜਿੰਦਰ ਸਿੰਘ ਜਿੰਦਾ, ਬਲਦੇਵ ਸਿੰਘ ਗਤਕਾ ਮਾਸਟਰ, ਜਤਿੰਦਰ ਪਾਲ ਸਿੰਘ ਮਝੈਲ, ਸਿੱਖ ਐਕਸ਼ਨ ਕਮੇਟੀ ਤੋਂ ਦਵਿੰਦਰ ਸਿੰਘ ਵਿੱਕੀ, ਗੁਰਪ੍ਰੀਤ ਸਿੰਘ, ਸਿੱਖ ਸਟੂਡੈਂਟ ਫੈਡਰੇਸ਼ਨ ਤੋਂ ਕਮਲਪ੍ਰੀਤ ਸਿੰਘ, ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਨਗਰ ਤੋਂ ਤੀਰਥ ਸਿੰਘ, ਹਰਭਜਨ ਸਿੰਘ ਸਕੱਤਰ ਪੀ.ਪੀ.ਸੀ.ਸੀ., ਗੁਰਦੁਆਰਾ ਗੁਰੂ ਨਾਨਕ ਨਗਰ ਤੋਂ ਜਰਨੈਲ ਸਿੰਘ, ਮਨਜੀਤ ਸਿੰਘ ਕਰਤਾਰਪੁਰ, ਪਰਮਿੰਦਰ ਸਿੰਘ ਵਿਜ ਐਡਵੋਕੇਟ ਅਤੇ ਹੋਰ ਆਗੂਆਂ ਨੇ ਕਿਹਾ ਕਿ ਕੱਲ੍ਹ ਦਿੱਤਾ ਗਿਆ ਧਰਨਾ ਪ੍ਰਸ਼ਾਸਨ ਦੇ ਕਹਿਣ 'ਤੇ ਇਸ ਭਰੋਸੇ ਨਾਲ ਚੁੱਕਿਆ ਗਿਆ ਸੀ, ਕਿ ਸ਼ਾਮ ਚਾਰ ਵਜੇ ਤੱਕ ਅਸਲ ਦੋਸ਼ੀਆਂ ਨੂੰ ਸੰਗਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਜਿਨ੍ਹਾਂ ਤਿੰਨ ਨੌਜਵਾਨਾਂ ਨੇ ਖੁਦ ਪੁਲਿਸ ਨੂੰ ਫੋਨ ਕਰਕੇ ਗੁਟਕਾ ਸਾਹਿਬ ਦੇ ਅੰਗ ਮਿਲਣ ਦੀ ਜਾਣਕਾਰੀ ਦਿੱਤੀ ਸੀ, ਉਨ੍ਹਾਂ ਨੂੰ ਹੀ ਪੁਲਿਸ ਵਲੋਂ ਹਿਰਾਸਤ 'ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ | ਮੀਟਿੰਗ ਦੌਰਾਨ ਜੱਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਸੰਗਤ ਕਿਸੇ ਵੀ ਬੇਕਸੂਰ ਨੂੰ ਫ਼ਸਾਏ ਜਾਣ ਦੇ ਹੱਕ 'ਚ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਪੁਲਿਸ ਵਲੋਂ ਹੁਣ ਤੱਕ ਕੀਤੀ ਗਈ ਸਾਰੀ ਕਾਰਵਾਈ ਅਤੇ ਜਾਂਚ ਦੇ ਸਬੂਤ ਸੰਗਤ ਦੇ ਸਾਹਮਣੇ ਰੱਖੇ ਜਾਣ ਅਤੇ ਜਿਹੜੇ ਵੀ ਅਸਲ ਦੋਸ਼ੀ ਹਨ, ਉਨ੍ਹਾਂ ਨੂੰ ਤੁਰੰਤ ਬੇਨਕਾਬ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਬੇਸ਼ੱਕ ਇਸ ਮਾਮਲੇ 'ਚ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਲਗਾਤਾਰ ਦੋਸ਼ੀਆਂ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸਦੇ ਬਾਵਜੂਦ ਅਸਲ ਦੋਸ਼ੀ ਕਾਬੂ ਨਹੀਂ ਕੀਤੇ ਗਏ | ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਬਾਰੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਰੰਧਾਵਾ ਨਾਲ ਗੱਲਬਾਤ ਕੀਤੀ ਹੈ, ਜਿਸ ਦੌਰਾਨ ਸੀ.ਪੀ. ਜਲੰਧਰ ਨੇ ਕਿਹਾ ਕਿ ਉਨ੍ਹਾਂ ਦੀਆਂ ਟੀਮਾਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀਆਂ ਹਨ ਅਤੇ ਇਹ ਭਰੋਸਾ ਦਿਵਾਇਆ ਕਿ ਉਹ ਜਲਦ ਤੋਂ ਜਲਦ ਅਸਲ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਦੇ ਪਿੱਛੇ ਕਰਣਗੇ | ਸੰਗਤ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਸਲ ਦੋਸ਼ੀਆਂ ਨੂੰ ਸਾਹਮਣੇ ਨਾ ਲਿਆਉਂਦਾ ਗਿਆ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੁਖਦੇਵ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਗੋਰਾ, ਰੋਬਿਨ ਸਿੰਘ, ਭਗਤ ਸਿੰਘ, ਅਜੀਤ ਸਿੰਘ, ਗੁਰਨਾਮ ਸਿੰਘ, ਸਰਬਜੀਤ ਸਿੰਘ, ਤਜਿੰਦਰ ਸਿੰਘ, ਅਸ਼ਵਨੀ ਕੁਮਾਰ, ਸੰਨੀ ਰਠੌਰ, ਜਿੰਦਰ ਸਿੰਘ ਰਾਜੂ, ਕਰਨੈਲ ਸਿੰਘ, ਸ਼ਿੰਗਾਰਾ ਸਿੰਘ, ਪਿ੍ਤਪਾਲ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ, ਸੂਰਜ ਸਿੰਘ, ਸਵਰਨ ਸਿੰਘ, ਮਨਦੀਪ ਸਿੰਘ, ਤਰਲੋਕ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਰਾਏ, ਰਣਜੀਤ ਸਿੰਘ ਬਿੱਟੂ, ਜਗਮੋਹਨ ਸਿੰਘ, ਸਹਿਜਪ੍ਰੀਤ ਸਿੰਘ, ਲਵਲੀ ਸਿੰਘ, ਹਰਪ੍ਰੀਤ ਸਿੰਘ ਪਰਫੈਕਟ ਮੋਟਰ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਬ-ਜੂਨੀਅਰ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਜਲੰਧਰ ਵਿਖੇ ਸ਼ੁਰੂ <br/> ਅਗਲੀ ਖ਼ਬਰ ਕੈਂਬਰਿਜ ਇਨੋਵੇਟਿਵ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤਿਆ <br...
Ad Position 24