08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੰਜਾਬ ਸਬ-ਜੂਨੀਅਰ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਜਲੰਧਰ ਵਿਖੇ ਸ਼ੁਰੂ <br/>

Ad Position 21
No active advertisement
ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਜਲੰਧਰ ਵਿੱਚ ਉਦਘਾਟਨੀ ਸਮਾਰੋਹ ਦÏਰਾਨ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ¢ ਨਾਲ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਤੇ ਹੋਰ | (ਸੱਜੇ) ਵਿਧਾਇਕ ਅਮਿ੍ਤਪਾਲ ਸਿੰਘ ਸੁਖਾਨੰਦ ਫਰਾਂਸ ਵਿੱਚ ਹੋਏ ਸੈਂਟ ਡੇਨਿਸ ਓਪਨ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅੰਤਰਰਾਸ਼ਟਰੀ ਖਿਡਾਰਨ ਮਾਨਿਆ ਰਲਹਣ ਨੂੰ 31,000 ਰੁਪਏ ਦੀ ਨਕਦ ਰਕਮ ਦੇ ਕੇ ਸਨਮਾਨਿਤ ਕਰਦੇ ਹੋਏ¢ ਨਾਲ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਤੇ ਹੋਰ ਅਹੁਦੇਦਾਰ ਵਿਖਾਈ ਦੇ ਰਹੇ ਹਨ | ਤਸਵੀਰਾਂ:-ਮੁਨੀਸ਼ <br/> 20-05-2026
ਜਲੰਧਰ, 19 ਮਈ (ਡਾ. ਜਤਿੰਦਰ ਸਾਬੀ)-ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ 4 ਦਿਨਾਂ ਪੰਜਾਬ ਸਟੇਟ ਸਬ-ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦੀ ਅੱਜ ਸ਼ੁਰੂਆਤ ਹੋਈ¢ ਇਸ ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਕੀਤਾ¢ ਇਸ ਮÏਕੇ ਵਿਧਾਇਕ ਸੁਖਾਨੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਖੇਡ ਮਾਹÏਲ ਨੂੰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ¢ ਸਰਕਾਰ ਦਾ ਮਕਸਦ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਖੇਡ ਬਜਟ ਨੂੰ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ ਗਿਆ ਹੈ, ਜੋ ਖੇਡਾਂ ਦੇ ਵਿਕਾਸ ਪ੍ਰਤੀ ਸਰਕਾਰ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ¢ ਉਨ੍ਹਾਂ ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਬੈਡਮਿੰਟਨ ਨੂੰ ਉਤਸ਼ਾਹਿਤ ਕਰਨ ਲਈ ਐਸੋਸੀਏਸ਼ਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ¢ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਖਿਡਾਰੀਆਂ ਵੱਲੋਂ ਸ਼ਾਨਦਾਰ ਹੁੰਗਾਰਾ ਮਿਲਿਆ ਹੈ¢ ਸੂਬੇ ਦੇ 23 ਜ਼ਿਲਿ੍ਹਆਂ ਤੋਂ ਕਰੀਬ 400 ਖਿਡਾਰੀਆਂ ਦੀਆਂ 600 ਤੋਂ ਵੱਧ ਐਂਟਰੀਆਂ ਪ੍ਰਾਪਤ ਹੋਈਆਂ ਹਨ¢ ਅੰਡਰ-15 ਅਤੇ ਅੰਡਰ-17 ਵਰਗ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਕੁੱਲ 10 ਈਵੈਂਟ ਕਰਵਾਏ ਜਾ ਰਹੇ ਹਨ¢ ਅਗਲੇ 4 ਦਿਨਾਂ ਵਿੱਚ ਕਰੀਬ 500 ਮੈਚ ਖੇਡੇ ਜਾਣਗੇ¢ ਫਾਈਨਲ ਮੁਕਾਬਲੇ 22 ਮਈ ਨੂੰ ਹੋਣਗੇ ਅਤੇ ਜੇਤੂਆਂ ਨੂੰ ਨਕਦ ਇਨਾਮ ਅਤੇ ਹੋਰ ਆਕਰਸ਼ਕ ਇਨਾਮ ਦਿੱਤੇ ਜਾਣਗੇ¢ ਉਨ੍ਹਾਂ ਦੱਸਿਆ ਕਿ ਖਿਡਾਰੀਆਂ ਅਤੇ ਕੋਚਾਂ ਦੀ ਸਹੂਲਤ ਲਈ ਖਾਣ-ਪੀਣ ਅਤੇ ਰਿਫਰੈਸ਼ਮੈਂਟ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ¢ ਇਸ ਦÏਰਾਨ ਐਸੋਸੀਏਸ਼ਨ ਵੱਲੋਂ ਸੂਬੇ ਦੇ ਦੋ ਹੋਣਹਾਰ ਬੈਡਮਿੰਟਨ ਖਿਡਾਰੀਆਂ ਸਵਰਗਵਾਸੀ ਮਯੰਕ ਸ਼ਰਮਾ ਅਤੇ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦੀ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੁੱਖਦਾਈ ਮÏਤ ਹੋ ਗਈ ਸੀ¢ ਉਨ੍ਹਾਂ ਦੀ ਯਾਦ ਵਿੱਚ ਅੰਡਰ-15 ਅਤੇ ਅੰਡਰ-17 ਵਰਗ ਵਿੱਚ ਦੋ ਵਿਸ਼ੇਸ਼ ਟਰਾਫੀਆਂ ਸ਼ੁਰੂ ਕੀਤੀਆਂ ਗਈਆਂ ਹਨ¢ ਜਲੰਧਰ ਦੀ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰਨ ਮਾਨਿਆ ਰਲਹਣ ਨੂੰ ਫਰਾਂਸ ਵਿੱਚ ਹੋਏ ਸੈਂਟ ਡੇਨਿਸ ਓਪਨ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਮੁੱਖ ਮਹਿਮਾਨ ਵੱਲੋਂ 31,000 ਰੁਪਏ ਦੀ ਨਕਦ ਰਕਮ ਦੇ ਕੇ ਸਨਮਾਨਿਤ ਕੀਤਾ ਗਿਆ¢ਇਸ ਮÏਕੇ ਡੀਬੀਏ ਦੇ ਖਜਾਨਚੀ ਪਲਵਿੰਦਰ ਜੁਨੇਜਾ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਪੰਜਾਬ ਮਸੀਹ, ਧੀਰਜ ਸ਼ਰਮਾ, ਸਚਿਨ ਰੱਤੀ, ਵਰੁਣ ਕੁਮਾਰ ਸਮੇਤ ਬੈਡਮਿੰਟਨ ਜਗਤ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਬੇਖ਼ੌਫ਼, ਲੋਕ ਸਹਿਮੇ! ਆਖਰ ਚੋਰੀ ਦੇ ਮਾਲ ਦੀ ਖਰੀਦੋ-ਫਰੋਖ਼ਤ ਕਰਨ ਵਾਲਿਆਂ ਤੱਕ ਕਦੋਂ ਪਹੁੰਚੇਗੀ ਪੁਲਿਸ? <br... ਅਗਲੀ ਖ਼ਬਰ ਸਿੱਖ ਜਥੇਬੰਦੀਆਂ ਨੇ ਬੇਅਦਬੀ ਮਾਮਲੇ 'ਚ ਪੁਲਿਸ ਪ੍ਰਸ਼ਾਸਨ ਤੋਂ ਅਸਲ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੀਤੀ ਮੰਗ <br/>
Ad Position 24