08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜ਼ਿਲ੍ਹੇ 'ਚ ਐੱਸ.ਆਈ.ਆਰ. ਮੈਪਿੰਗ ਦਾ ਕੰਮ 80.14 ਫੀਸਦੀ ਤੱਕ ਕੀਤਾ ਜਾ ਚੁੱਕੈ-ਵਰਜੀਤ ਵਾਲੀਆ

Ad Position 21
No active advertisement
ਅਜੀਤ ਡੈਸਕ 20-05-2026
ਜਲੰਧਰ, 19 ਮਈ (ਜਤਿੰਦਰ ਪੰਮੀ)-ਜ਼ਿਲ੍ਹੇ 'ਚ ਕੁੱਲ 16,53,835 ਵੋਟਰ ਹਨ ਅਤੇ ਐੱਸ.ਆਈ.ਆਰ ਮੈਪਿੰਗ ਤਹਿਤ ਇਸ ਵਿੱਚੋਂ 13,25,463 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕੀਤੇ ਜਾ ਚੁੱਕੇ ਹਨ, ਜੋ ਕਿ ਕਰੀਬ 80.14 ਫੀਸਦੀ ਬਣਦਾ ਹੈ | ਇਹ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਕਰਵਾਈ ਜਾ ਰਹੀ ਹੈ, ਜਿਸ ਲਈ 1926 ਬੀ.ਐਲ.ਓਜ਼ ਤਾਇਨਾਤ ਕੀਤੇ ਗਏ ਹਨ ਅਤੇ ਇਹ ਅਹਿਮ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ ਤਕ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ | ਬੀ.ਐਲ.ਓਜ਼ ਤੋਂ ਇਲਾਵਾ 189 ਸੁਪਰਵਾਈਜ਼ਰ, 9 ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ 5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀ.ਐਲ.ਓਜ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕਾਰਜ 15 ਜੂਨ ਤੋਂ 24 ਜੂਨ ਤੱਕ ਕੀਤੇ ਜਾਣਗੇ | ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਐਸ.ਆਈ.ਆਰ. ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਹਟਾਉਣਾ ਹੈ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰੇਕ ਵੋਟਰ ਨੂੰ ਬੀ.ਐਲ.ਓ. ਵੱਲੋਂ ਦਿੱਤਾ ਜਾਣ ਵਾਲਾ ਫਾਰਮ ਭਰਨਾ ਜ਼ਰੂਰੀ ਹੋਵੇਗਾ | ਡੀਸੀ ਵਾਲੀਆ ਨੇ ਦੱਸਿਆ ਕਿ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 31 ਜੁਲਾਈ ਨੂੰ ਕੀਤੀ ਜਾਵੇਗੀ ਅਤੇ ਦਾਅਵੇ ਅਤੇ ਇਤਰਾਜ਼ 30 ਅਗਸਤ ਤੱਕ ਲਏ ਜਾਣਗੇ | ਉਨ੍ਹਾਂ ਅੱਗੇ ਦੱਸਿਆ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ ਨੂੰ ਕੀਤੀ ਜਾਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਿਰਮਲ ਅਰਪਨ, ਮੁਖ਼ਤਾਰ ਗਿੱਲ, ਵਿਸ਼ਾਲ ਅਤੇ ਸਤਨਾਮ ਚਾਨਾ ਨੂੰ ਮਿਲਣਗੇ 'ਕਲਮ ਪੁਰਸਕਾਰ' ਅਗਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ 6 ਦਿਨਾਂ ਸਮਰ ਕੈਂਪ ਦੀ ਸ਼ੁਰੂਆਤ <br/>
Ad Position 24