08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼ਾਹਕੋਟ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਵੱਖ-ਵੱਖ ਥਾਈਾ ਲੱਗੇ ਕੂੜੇ ਦੇ ਢੇਰ

Ad Position 21
No active advertisement
ਅਜੀਤ ਡੈਸਕ 20-05-2026
ਸ਼ਾਹਕੋਟ, 19 ਮਈ (ਨਗਿੰਦਰ ਸਿੰਘ ਬਾਂਸਲ)- ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈਕੇ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਨਗਰ ਪੰਚਾਇਤ ਸ਼ਾਹਕੋਟ ਦੇ ਸਫ਼ਾਈ ਕਰਮਚਾਰੀ ਨਗਰ ਪੰਚਾਇਤ ਸ਼ਾਹਕੋਟ ਦੇ ਦਫ਼ਤਰ ਵਿਚ ਧਰਨੇ 'ਤੇ ਬੈਠੇ ਹਨ¢ ਸ਼ਹਿਰ ਵਿਚ ਸਫ਼ਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਹੈ¢ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਸਫ਼ਾਈ ਦਾ ਮੰਦਾ ਹਾਲ ਹੈ ਤੇ ਹਰ ਪਾਸੇ ਕੂੜੇ ਅਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਤੇ ਇਹ ਕੂੜਾ ਹੁਣ ਸੜਕਾਂ ਤੱਕ ਫੈਲ ਗਿਆ ਹੈ¢ ਸੜਕਾਂ ਉੱਪਰ ਫੈਲੀ ਹੋਈ ਗੰਦਗੀ ਅਤੇ ਕੂੜੇ ਤੋਂ ਪੈਦਾ ਹੋ ਰਹੀ ਬਦਬੂ ਕਾਰਨ ਇਨ੍ਹਾਂ ਥਾਵਾਂ ਤੋਂ ਲੰਘਣਾ ਵੀ ਬਹੁਤ ਮੁਸ਼ਕਲ ਹੋ ਗਿਆ ਹੈ¢ ਥਾਂ ਥਾਂ ਲੱਗੇ ਕੂੜੇ ਦੇ ਢੇਰ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ¢ ਗਰਮੀ ਦੇ ਮÏਸਮ ਵਿਚ ਸ਼ਹਿਰ ਵਾਸੀ ਪਹਿਲਾਂ ਹੀ ਮੱਛਰਾਂ ਤੋਂ ਪ੍ਰੇਸ਼ਾਨ ਹਨ, ਤੇ ਹੁਣ ਸੜਕਾਂ 'ਤੇ ਫੈਲੀ ਗੰਦਗੀ ਕਾਰਨ ਵੱਡੀ ਪੱਧਰ 'ਤੇ ਮੱਛਰ ਪੈਦਾ ਹੋ ਰਹੇ ਹਨ¢ ਹੜਤਾਲ 'ਤੇ ਬੈਠੇ ਸਫ਼ਾਈ ਕਾਮਿਆਂ ਦੀ ਮੰਗ ਹੈ ਕਿ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਦ ਤੱਕ ਉਹ ਕੰਮ 'ਤੇ ਨਹੀਂ ਜਾਣਗੇ¢ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਜਥੇਬੰਦੀਆਂ ਨਾਲ ਹੋਈ ਗੱਲਬਾਤ ਕਿਸੇ ਸਿਰੇ ਨਹੀਂ ਚੜ੍ਹ ਸਕੀ ਦੂਜੇ ਪਾਸੇ ਸਫ਼ਾਈ ਕਾਮਿਆਂ ਦੀ ਹੜਤਾਲ ਨੂੰ ਵੱਖ ਵੱਖ ਜਥੇਬੰਦੀਆਂ ਅਤੇ ਰਾਜਸੀ ਆਗੂਆਂ ਵਲੋਂ ਹਮਾਇਤ ਮਿਲਣ ਨਾਲ ਉਨ੍ਹਾਂ ਵਲੋਂ ਕੀਤਾ ਜਾ ਰਿਹਾ ਸੰਘਰਸ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ¢ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਫੈਲ ਰਹੀ ਗੰਦਗੀ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ ਹਨ¢ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਸ਼ਹਿਰਾਂ ਦੀ ਸਾਫ਼ ਸਫ਼ਾਈ ਕਰਨਾ ਤੇ ਆਮ ਲੋਕਾਂ ਨੂੰ ਗੰਦਗੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਉਣਾ ਸਰਕਾਰ ਤੇ ਪ੍ਰਸ਼ਾਸਨ ਦਾ ਪਹਿਲਾ ਫਰਜ਼ ਹੈ¢ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਹੜਤਾਲ 'ਤੇ ਗਏ ਸਫ਼ਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰੇ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਅ ਕੇ ਹੜਤਾਲ ਖ਼ਤਮ ਕਰਵਾਏ ਤਾਂ ਕਿ ਸਫ਼ਾਈ ਕਰਮਚਾਰੀ ਕੰਮ 'ਤੇ ਵਾਪਸ ਪਰਤਣ ਤੇ ਸ਼ਹਿਰ ਵਿਚ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਹੋ ਸਕੇ¢ ਸਮਾਜ ਸੇਵੀਆਂ ਅਨੁਸਾਰ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਨਿਰੰਤਰ ਫ਼ੈਲ ਰਹੀ ਗੰਦਗੀ ਕਾਰਨ ਅਗਰ ਕੋਈ ਮਹਾਂਮਾਰੀ ਫੈਲ ਗਈ ਤਾਂ ਇਸਨੂੰ ਕਾਬੂ ਕਰਨਾ ਮੁਸ਼ਕਲ ਹੋ ਸਕਦਾ ਹੈ ਜਿਸਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ¢ ਉਨ੍ਹਾਂ ਕਿਹਾ ਕਿ ਅਗਰ ਸਰਕਾਰ ਸ਼ਹਿਰ ਦੀ ਸਾਫ਼ ਸਫ਼ਾਈ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਵਿਚ ਨਾਕਾਮ ਰਹੀ ਤਾਂ ਆਮ ਲੋਕ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ¢ ਸ਼ਹਿਰ ਵਾਸੀਆਂ ਦੀ ਸਰਕਾਰ ਨੂੰ ਅਪੀਲ ਹੈ ਕਿ ਬਿਮਾਰੀਆਂ ਫੈਲਣ ਦੇ ਡਰ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਤੁਰੰਤ ਇਨ੍ਹਾਂ ਹੜਤਾਲੀ ਸਫ਼ਾਈ ਕਰਮਚਾਰੀਆਂ ਨਾਲ ਗੱਲ ਕਰਕੇ ਸਮੱਸਿਆ ਦਾ ਹੱਲ ਕੱਢੇ¢

Ad Position 22
No active advertisement
ਪਿਛਲੀ ਖ਼ਬਰ ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਸ਼ਾਹਕੋਟ ਦੇ ਏ.ਐੱਸ.ਆਈ. ਪੁੂਰਨ ਸਿੰਘ ਦੀ ਸ਼ੱਕੀ ਹਾਲਾਤ 'ਚ ਮੌਤ <br/>
Ad Position 24