ਜਲੰਧਰ, 19 ਮਈ (ਸ਼ਿਵ)-ਭਾਜਪਾ ਕਾਰਜਕਾਰਨੀ ਦੇ ਮੈਂਬਰ ਅਮਰਜੀਤ ਸਿੰਘ ਅਮਰੀ ਨੇ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਖੁੱਲ੍ਹੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਜਿੱਥੇ-ਜਿੱਥੇ ਭਾਜਪਾ ਉਮੀਦਵਾਰਾਂ ਦੀ ਜਿੱਤ ਪੱਕੀ ਦਿਖਾਈ ਦੇ ਰਹੀ ਹੈ, ਉੱਥੇ ਜਾਣਬੁੱਝ ਕੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾ ਰਹੇ ਹਨ | ਅਮਰਜੀਤ ਅਮਰੀ ਨੇ ਕਿਹਾ ਕਿ ਜਦੋਂ ਅੱਜ ਭਾਜਪਾ ਵਰਕਰ ਆਦਮਪੁਰ ਬੀ. ਡੀ. ਪੀ.ਓ, ਦਫ਼ਤਰ ਪਹੁੰਚੇ ਤਾਂ ਉੱਥੇ ਮੁੱਖ ਮੰਤਰੀ ਦੀਆਂ ਤਸਵੀਰਾਂ ਵਾਲੇ ਸੈਂਕੜੇ ਫਲੈਕਸ ਪਏ ਹੋਏ ਸਨ | ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਪੈਸੇ ਦਾ ਖੁੱਲ੍ਹੇਆਮ ਦੁਰਉਪਯੋਗ ਕੀਤਾ ਜਾ ਰਿਹਾ ਹੈ | ਇਸ ਮੌਕੇ ਮਨਮੀਤ ਵਿਕੀ ਰਾਣਾ ਮੰਡਲ ਪ੍ਰਧਾਨ, ਕਰਨ ਚੁੰਬਰ, ਹਰੀਸ਼ ਚੰਦਰ, ਪੂਨਮ, ਸ਼ਿਵ ਕੁਮਾਰ ਆਦਿ ਹਾਜ਼ਰ ਸਨ |