ਆਦਮਪੁਰ, 19 ਮਈ ( ਹਰਪ੍ਰੀਤ ਸਿੰਘ)-ਪੰਜਾਬ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਹਲਕਾ ਆਦਮਪੁਰ ਵਿੱਚ ਸਿਆਸੀ ਪਾਰਾ ਪੂਰੀ ਤਰ੍ਹਾਂ ਗਰਮਾ ਗਿਆ ਹੈ | ਜਲੰਧਰ ਜ਼ਿਲ੍ਹੇ ਦੇ ਅਧੀਨ ਆਉਂਦੀ ਨਗਰ ਕੌਂਸਲ ਆਦਮਪੁਰ ਦੇ ਉਮੀਦਵਾਰਾਂ ਦੇ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦਾ ਕੰਮ ਅੱਜ ਪ੍ਰਸ਼ਾਸਨ ਵੱਲੋਂ ਮੁਕੰਮਲ ਕੀਤਾ ਜਾ ਚੁੱਕਾ ਹੈ , ਜਿਸ ਤੋਂ ਬਾਅਦ ਚੋਣ ਮੈਦਾਨ ਦੀ ਤਸਵੀਰ ਹੋਰ ਸਾਫ਼ ਹੋ ਜਾਵੇਗੀ | ਤਾਜ਼ਾ ਪ੍ਰਸ਼ਾਸਨਿਕ ਰਿਪੋਰਟਾਂ ਅਨੁਸਾਰ, ਸਥਾਨਕ ਚੋਣਾਂ ਲਈ ਕੁੱਲ 55 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ 2 ਨਾਮਜਦਗੀਆਂ ਰੱਦ ਕੀਤੀਆਂ ਗਈਆਂ ਹਨ ਬਾਕੀ ਰਹਿੰਦੀਆਂ 53 ਨਾਮਜਦਗੀ ਕਾਗਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ | ਚੋਣ ਕਮਿਸ਼ਨ ਦੇ ਸ਼ਡਿਊਲ ਮੁਤਾਬਕ, ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਕੱਲ੍ਹ, 19 ਮਈ ਦੁਪਹਿਰ 3 ਵਜੇ ਤੱਕ ਵਾਪਸ ਲੈ ਸਕਣਗੇ, ਜਿਸ ਤੋਂ ਤੁਰੰਤ ਬਾਅਦ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ | ਨਗਰ ਕੌਂਸਲ ਆਦਮਪੁਰ ਦਾ ਪੰਜ ਸਾਲਾ ਕਾਰਜਕਾਲ ਪਿਛਲੇ ਮਹੀਨੇ ਹੀ ਪੂਰਾ ਹੋਇਆ ਸੀ, ਜਿਸ ਤੋਂ ਬਾਅਦ ਹੁਣ ਨਵੀਂ ਲੀਡਰਸ਼ਿਪ ਚੁਣਨ ਲਈ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ | ਚੋਣ ਅਧਿਕਾਰੀਆਂ ਅਨੁਸਾਰ: ?ਵੋਟਾਂ ਪੈਣ ਦੀ ਮਿਤੀ: 26 ਮਈ 2026, ?ਨਤੀਜਿਆਂ ਦਾ ਐਲਾਨ (ਗਿਣਤੀ): 29 ਮਈ 2026 ਨੂੰ ਹੋਵੇਗੀ | ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਫਲੈਗ ਮਾਰਚ ਦੀਆਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ ਜੋ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਅਗਲੇ ਕੁਝ ਦਿਨਾਂ ਵਿੱਚ ਚੋਣ ਪ੍ਰਚਾਰ ਦੇ ਹੋਰ ਭਖਣ ਦੀ ਉਮੀਦ ਹੈ |