ਕਰਤਾਰਪੁਰ, 19 ਮਈ (ਭਜਨ ਸਿੰਘ)-ਬਹੁਜਨ ਸਮਾਜ ਪਾਰਟੀ ਬਸਪਾ ਵਲੋਂ ਹਲਕਾ ਕਰਤਾਰਪੁਰ ਦੇ ਢਾਂਚੇ ਦਾ ਵਿਸਤਾਰ ਕਰਦਿਆਂ ਪ੍ਰਧਾਨ ਤੇ ਉਪ ਪ੍ਰਧਾਨ ਨਿਯੁਕਤ ਕੀਤੇ ਗਏ ਹਨ ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਜ਼ੋਨ ਦੇ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਹਲਕਾ ਕਰਤਾਰਪੁਰ ਦੇ ਪਾਰਟੀ ਕੇਡਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੰਗਠਨ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ¢ ਉਨ੍ਹਾਂ ਦੱਸਿਆ ਕਿ ਪਾਰਟੀ ਦੇ ਪੁਰਾਣੇ ਸਾਥੀ ਅਮਰਜੀਤ ਸਿੰਘ ਨੰਗਲ ਪਹਿਲਾਂ ਹੀ ਹਲਕਾ ਕਰਤਰਪੁਰ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ ਤੇ ਹੁਣ ਉਨ੍ਹਾਂ ਨਾਲ ਪਰਮਜੀਤ ਸਿੰਘ ਮੰਨਣ ਤੇ ਬਲਵੀਰ ਕਲਿਆਣ ਦੋਵਾਂ ਨੂੰ ਹਲਕਾ ਕਰਤਾਰਪੁਰ ਦਾ ਉਪਪ੍ਰਧਾਨ ਲਗਾਇਆ ਗਿਆ ਹੈ¢ ਉਨ੍ਹਾਂ ਕਿਹਾ ਕਿ ਇਹ ਸਾਥੀ ਪਾਰਟੀ ਲਈ ਪਹਿਲਾਂ ਹੀ ਬਹੁਤ ਵਧੀਆ ਕੰਮ ਕਰ ਰਹੇ ਹਨ ਤੇ ਉਮੀਦ ਹੈ ਕਿ ਉਹ ਇਹ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਹਲਕਾ ਕਰਤਾਰਪੁਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ¢ਉਨ੍ਹਾਂ ਆਖਿਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆਂ ਪਾਰਟੀ ਲਈ ਕੰਮ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ ¢