09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 85 ਦੀ 5 ਮਹੀਨੇ ਵਿਚ ਹੀ ਟੁੱਟ ਗਈ 45 ਲੱਖ ਦੀ ਸੜਕ ਘਟੀਆ ਬਣਾਈ ਗਈ ਸੜਕ ਬਾਰੇ ਵਿਜੀਲੈਂਸ ਬਿਊਰੋ ਨੂੰ ਕਰਾਂਗੇ ਸ਼ਿਕਾਇਤ- ਭੰਡਾਰੀ <br/>

Ad Position 21
No active advertisement
ਅਜੀਤ ਡੈਸਕ 21-05-2026
ਜਲੰਧਰ, 20 ਮਈ (ਸ਼ਿਵ)- ਮੇਅਰ ਵਨੀਤ ਧੀਰ ਵੱਲੋਂ ਠੇਕੇਦਾਰਾਂ ਨੂੰ ਕਈ ਬਾਰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਨ੍ਹਾਂ ਵੱਲੋਂ ਘਟੀਆ ਕੰਮ ਕੀਤੇ ਗਏ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਇਸ ਦੇ ਬਾਵਜੂਦ ਕਈ ਠੇਕੇਦਾਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ 'ਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ | ਹੁਣ ਇਸ ਬਾਰੇ ਤਾਜ਼ਾ ਮਾਮਲਾ ਵਾਰਡ ਨੰਬਰ 85 ਦੇ ਵਿਚ ਬਾਬਾ ਮੋਹਨ ਦਾਸ ਨਗਰ ਅਤੇ ਵੀਨਸ ਵੈਲੀ ਦਾ ਸਾਹਮਣੇ ਆਇਆ ਹੈ ਜਿੱਥੇ ਕਿ 5 ਮਹੀਨੇ ਪਹਿਲਾਂ ਸੀਮੈਂਟ ਦੀ ਬਣੀ ਸੜਕ ਕਈ ਜਗਾ ਤੋਂ ਫੱਟ ਗਈ ਹੈ | ਲੋਕਾਂ ਨੇ ਕੁੱਝ ਮਹੀਨੇ ਵਿਚ ਟੁੱਟ ਗਈ ਸੜਕ ਨੂੰ ਲੈ ਕੇ ਕਾਫੀ ਰੋਸ ਜ਼ਾਹਿਰ ਕੀਤਾ ਹੈ | ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਭਾਜਪਾ ਦੇ ਸੀਨੀਅਰ ਆਗੂ ਕ੍ਰਿਸ਼ਨ ਦੇਵ ਭੰਡਾਰੀ ਨੇ ਕਿਹਾ ਹੈ ਕਿ ਉਹ ਇਸ ਘਟੀਆ ਸੜਕ ਦੀ ਇਲਾਕੇ ਦੇ ਲੋਕਾਂ ਨੂੰ ਲੈ ਕੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਕਰਨ ਦੀ ਮੰਗ ਕਰਨਗੇ | ਉਨ੍ਹਾਂ ਕਿਹਾ ਕਿ ਇਸ ਸੜਕ ਦਾ ਉਦਘਾਟਨ 30 ਜੁਲਾਈ 2025 ਨੂੰ ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਹਲਕਾ ਇੰਚਾਰਜ ਵੱਲੋਂ ਕੀਤਾ ਗਿਆ ਸੀ | ਕਰੀਬ 4 ਮਹੀਨੇ ਵਿਚ ਬਣੀ ਇਸ ਸੜਕ ਨੂੰ ਹਾਲੇ 7 ਮਹੀਨੇ ਵੀ ਪੂਰੇ ਨਹੀਂ ਹੋਏ ਸਨ ਕਿ ਇਹ ਥਾਂ-ਥਾਂ ਤੋਂ ਟੁੱਟਣ ਲੱਗ ਪਈ | ਸੜਕ ਵਿਚ ਵਰਤੇ ਗਏ ਘਟੀਆ ਮੈਟੀਰੀਅਲ ਦਾ ਅੰਦਾਜ਼ਾ ਇਸ ਦੀ ਮੌਜੂਦਾ ਹਾਲਤ ਦੇਖ ਕੇ ਹੀ ਲਗਾਇਆ ਜਾ ਸਕਦਾ ਹੈ | ਇਸ ਦੌਰਾਨ ਇਲਾਕਾ ਵਾਸੀਆਂ ਰਿਤੇਸ਼, ਮਨੂ, ਅਨਿਲ ਬਜਾਜ, ਅਮਿੱਤ ਰਾਜ ਗੁਪਤਾ, ਸੀਤਾ ਰਾਣਾ, ਚੰਦਰ ਕਲਾ, ਗੁਰਜੀਤ ਢਿੱਲੋਂ ਆਦਿ ਨੇ ਇਹ ਮਾਮਲਾ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ. ਡੀ. ਭੰਡਾਰੀ ਦੇ ਧਿਆਨ ਵਿਚ ਲਿਆਂਦਾ ਹੈ | ਸ੍ਰੀ ਭੰਡਾਰੀ ਨੇ ਕਿਹਾ ਕਿ ਜਲਦੀ ਹੀ ਇਸ ਸਬੰਧੀ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾਵੇਗੀ | ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਇਸ ਤਰ੍ਹਾਂ ਅਜਾਈਾ ਨਹੀਂ ਜਾਣ ਦਿੱਤਾ ਜਾਵੇਗਾ | ਇਸ ਮੌਕੇ ਇਲਾਕਾ ਵਾਸੀਆਂ ਨੇ ਕੌਂਸਲਰ ਖ਼ਿਲਾਫ਼ ਵੀ ਰੋਸ ਜ਼ਾਹਿਰ ਕੀਤਾ ਕਿ ਇਸ ਤਰਾਂ ਦੇ ਨਿਰਮਾਣ ਹੋਣ 'ਤੇ ਕਾਰਵਾਈ ਨਹੀਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਿਨਾਂ ਚੋਣ ਨਿਸ਼ਾਨ ਦੇ ਲੜ ਰਿਹੈ ਕਈ ਨਗਰ ਕੌਂਸਲ ਚੋਣਾਂ-'ਤੱਕੜੀ' ਕੀਤੀ ਪਾਸੇ ਅਗਲੀ ਖ਼ਬਰ ਟ੍ਰੈਫਿਕ ਪੁਲਿਸ ਵਲੋਂ ਜ਼ਬਤ ਕੀਤੇ ਵਾਹਨ ਛੁਡਵਾ ਸਕਦੇ ਹਨ ਲੋਕ-ਡੀ.ਸੀ.ਪੀ.
Ad Position 24