ਸ਼੍ਰੋਮਣੀ ਅਕਾਲੀ ਦਲ ਬਿਨਾਂ ਚੋਣ ਨਿਸ਼ਾਨ ਦੇ ਲੜ ਰਿਹੈ ਕਈ ਨਗਰ ਕੌਂਸਲ ਚੋਣਾਂ-'ਤੱਕੜੀ' ਕੀਤੀ ਪਾਸੇ
ਅਜੀਤ ਡੈਸਕ
21-05-2026
ਦਾਅਵਾ ਕੀਤਾ ਕਿ ਕਾਂਗਰਸ ਦੀ ਹਮਾਇਤ ਪ੍ਰਾਪਤ ਉਮੀਦਵਾਰਾਂ ਦੇ ਪੋਸਟਰਾਂ ਅਤੇ ਬੈਨਰਾਂ 'ਤੇ ਕਾਂਗਰਸ ਦੀ ਲੀਡਰਸ਼ਿਪ ਦੀਆਂ ਤਸਵੀਰਾਂ ਦੇਖੀਆਂ ਜਾ ਸਕਦੀਆਂ ਹਨ | ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਸ. ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਇਨ੍ਹਾਂ ਚੋਣਾਂ 'ਚ ਲੋਕ ਕਿਸੇ ਵੀ ਪਾਰਟੀ ਨਾਲ ਬੱਝ ਕੇ ਆਪਸੀ ਭਾਈਚਾਰਾ ਖਰਾਬ ਨਹੀਂ ਕਰਨਾ ਚਾਹੁੰਦੇ ਤੇ ਅਜਿਹੇ 'ਚ ਉਹ ਆਜ਼ਾਦ ਉਮੀਦਵਾਰ ਵਜੋਂ ਚੋਣਾਂ ਲੜਨ ਨੂੰ ਤਰਜੀਹ ਦਿੰਦੇ ਹਨ ਤੇ ਦੂਸਰਾ ਉਹ ਸੱਤਾਧਾਰੀ ਧਿਰ ਨਾਲ ਸਿੱਧੇ ਤੌਰ 'ਤੇ ਟਕਰਾਅ 'ਚ ਆਉਣ ਤੋਂ ਵੀ ਗੁਰੇਜ ਕਰਦੇ ਹਨ ਪਰ ਇਸ ਦੇ ਬਾਵਜੂਦ ਇਨ੍ਹਾਂ ਚੋਣਾਂ 'ਚ ਪਾਰਟੀ ਵਲੋਂ ਬਹੁਤੀਆਂ ਸੀਟਾਂ ਚੋਣ ਨਿਸ਼ਾਨ 'ਤੇ ਲੜੀਆਂ ਜਾ ਰਹੀਆਂ ਹਨ ਪਰ ਕੁੱਝ ਕੁ ਥਾਵਾਂ 'ਤੇ ਪਾਰਟੀ ਵਲੋਂ ਆਜ਼ਾਦ ਉਮੀਦਵਾਰਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ |