09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਲੂ' ਦਾ ਕਹਿਰ ਜਾਰੀ, ਅੱਤ ਦੀ ਗਰਮੀ ਕਾਰਨ ਲੋਕ ਘਰਾਂ 'ਚੋਂ ਬਾਹਰ ਨਿਕਲਣ ਤੋਂ ਝਿਜਕਣ ਲੱਗੇ

Ad Position 21
No active advertisement
ਅਜੀਤ ਡੈਸਕ 21-05-2026
ਜਲੰਧਰ, 20 ਮਈ (ਜਤਿੰਦਰ ਪੰਮੀ)- ਪਿਛਲੇ ਦਿਨਾਂ ਤੋਂ ਚੱਲ ਰਹੀ ਲੂ ਦਾ ਕਹਿਰ ਬੁੱਧਵਾਰ ਨੂੰ ਵੀ ਜਾਰੀ ਰਿਹਾ | ਅੱਤ ਦੀ ਗਰਮੀ ਦੌਰਾਨ ਲੋਕ ਘਰੋਂ ਬਾਹਰ ਨਿਕਲਣ ਤੋਂ ਝਿਜਕ ਰਹੇ ਹਨ, ਜਿਸ ਕਾਰਨ ਦੁਪਹਿਰ ਵੇਲੇ ਸੜਕਾਂ 'ਤੇ ਲੋਕਾਂ ਦੀ ਆਮਦ ਬਹੁਤ ਹੀ ਘੱਟ ਰਹੀ ਜਿਸ ਨਾਲ ਬਾਜ਼ਾਰ ਸੁੰਨੇ ਦੇਖੇ ਗਏ | ਮੌਸਮ ਵਿਭਾਗ ਮੁਤਾਬਿਕ ਬੁੱਧਵਾਰ ਨੂੰ ਜ਼ਿਲ੍ਹੇ ਦਾ ਤਾਪਮਾਨ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਵਿਭਾਗ ਮੁਤਾਬਿਕ ਅਗਲੇ ਤਿੰਨ-ਚਾਰ ਦਿਨ ਇਸੇ ਤਰ੍ਹਾਂ ਦੀ ਲੂ ਵਗਣ ਤੇ ਗਰਮੀ ਪੈਣ ਦੀ ਸੰਭਾਵਨਾ ਹੈ | ਲੋਕਾਂ ਨੂੰ ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਜਾ ਚੁੱਕੀ ਹੈ | ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਲੋਕਾਂ ਨੇ ਸਿਹਤ ਵਿਭਾਗ ਵੱਲੋਂ ਲੂ ਤੇ ਗਰਮੀ ਤੋਂ ਬਚਣ ਲਈ ਦਿੱਤੀ ਗਈ ਸਲਾਹ ਦੀ ਪਾਲਣਾ ਕਰਨ ਲਈ ਕਿਹਾ ਹੈ | ਦੱਸਣਯੋਗ ਹੈ ਕਿ ਮਈ ਤੀਜੇ ਹਫ਼ਤੇ ਦੌਰਾਨ ਪਈ ਅੱਤ ਦੀ ਗਰਮੀ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤੇ ਹਨ | ਇਸ ਅੱਤ ਦੀ ਗਰਮੀ ਦੌਰਾਨ ਮਨੁੱਖ ਤਾਂ ਕੀ ਜਾਨਵਰ ਤੇ ਪਰਿੰਦੇ ਵੀ ਬੇਹਾਲ ਨਜ਼ਰ ਆ ਰਹੇ ਹਨ | ਓਧਰ ਗਰਮੀ ਕਾਰਨ ਬਾਜ਼ਾਰਾਂ 'ਚ ਗਾਹਕਾਂ ਦੀ ਸੰਖਿਆ ਘੱਟ ਹੋਣ ਕਾਰਨ ਦੁਕਾਨਦਾਰ ਵੀ ਵਿਹਲੇ ਬੈਠੇ ਰਹਿੰਦੇ ਹਨ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਵੇਰੇ 12 ਵਜੇ ਤੋਂ ਪਹਿਲਾਂ ਤੇ ਸ਼ਾਮ 6 ਵਜੇ ਤੋਂ ਬਾਅਦ ਹੀ ਕੋਈ-ਕੋਈ ਗਾਹਕ ਆਉਂਦਾ ਹੈ, ਜਿਸ ਨਾਲ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਟਰਾਂਸਪੋਰਟ ਵਿਭਾਗ ਦਾ ਸਰਵਰ ਬਾਰ-ਬਾਰ ਬੰਦ ਹੋਣ ਕਰਕੇ ਪੇ੍ਰਸ਼ਾਨ ਰਹੇ ਲੋਕ ਅਗਲੀ ਖ਼ਬਰ ਵਰਿਆਣਾ ਡੰਪ 'ਤੇ ਨਹੀਂ ਬੁਝੀ ਅੱਗ-ਧੰੂਏਾ ਨਾਲ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ
Ad Position 24