ਜਲੰਧਰ, 20 ਮਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਗੋਬਿੰਦਸਰ, ਮੁਹੱਲਾ ਗੋਬਿੰਦ ਨਗਰ, ਸੋਡਲ ਰੋਡ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧੀ ਕਰਵਾਏ 10 ਰੋਜ਼ਾ ਸਮਾਗਮ ਦੀ ਅੱਜ ਸਮਾਪਤੀ ਹੋਈ ਹੈ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਰਵਣ ਸਿੰਘ ਦੇ ਉਪਰਾਲੇ ਸਦਕਾ ਕਰਵਾਏ ਗਏ ਇਨ੍ਹਾਂ ਸਮਾਗਮਾਂ ਦੌਰਾਨ ਰੋਜ਼ਾਨਾ ਸਵੇਰੇ ਭਾਈ ਦਲਬੀਰ ਸਿੰਘ (ਪ੍ਰਭ ਮਿਲਣੇ ਕਾ ਚਾਓ, ਮੋਗਾ) ਵਲੋਂ ਸੰਗਤ ਨੂੰ ਗੁਰਮਤਿ ਵਿਚਾਰਾਂ ਦੁਆਰਾ ਸਿੱਖ ਇਤਿਹਾਸ ਨਾਲ ਜੋੜਿਆ ਗਿਆ ਅਤੇ ਵਿਸਥਾਰ ਨਾਲ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਧਾਨ ਇੰਦਰਜੀਤ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਸੁਖਜਿੰਦਰ ਸਿੰਘ ਬੱਲ ਵਲੋਂ ਸਮਾਗਮਾਂ ਦੀ ਸਮਾਪਤੀ 'ਤੇ ਭਾਈ ਦਲਬੀਰ ਸਿੰਘ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖਜਾਨਚੀ ਡਾ. ਨਰਿੰਦਰ ਸਿੰਘ, ਮੀਤ ਪ੍ਰਧਾਨ ਪਰਮਿੰਦਰ ਸਿੰਘ ਟਿੰਕੂ, ਬਾਬਾ ਗੁਰਜੀਤ ਸਿੰਘ, ਨੌਜਵਾਨ ਸਭਾ ਦੇ ਪ੍ਰਧਾਨ ਹਰਦੀਪ ਸਿੰਘ ਦੀਪਾ, ਗੁਰਮੀਤ ਸਿੰਘ, ਸਨਪ੍ਰੀਤ ਸਿੰਘ, ਮੁਹੱਲਾ ਸੁਧਾਰ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ, ਪਵਿੱਤਰ ਸਿੰਘ, ਦਰਸ਼ਨ ਸਿੰਘ, ਦਲਜੀਤ ਸਿੰਘ ਭੰਵਰਾ ਅਤੇ ਹੋਰ ਹਾਜ਼ਰ ਸਨ |