08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਐਲ. ਕੇ. ਸੀ. ਟੀ. ਸੀ. ਵਿਖੇ ਕੈਂਪਸ ਦੀ ਤਰੱਕੀ ਤੇ ਖੁਸ਼ਹਾਲੀ ਲਈ ਧਾਰਮਿਕ ਸਮਾਗਮ <br/>

Ad Position 21
No active advertisement
ਧਾਰਮਿਕ ਸਮਾਗਮ ਦੌਰਾਨ ਕੀਰਤਨੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਸੰਸਥਾ ਦੇ ਪ੍ਰਬੰਧਕ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ | ਅਜੀਤ ਤਸਵੀਰ <br/> 21-05-2026
ਜਲੰਧਰ, 20 ਮਈ (ਜਸਪਾਲ ਸਿੰਘ)- ਲਾਇਲਪੁਰ ਖਾਲਸਾ ਕਾਲਜ ਟੈਕਨੀਕਲ ਕੈਂਪਸ ਜਲੰਧਰ ਵੱਲੋਂ ਸੰਸਥਾ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਸਮਾਗਮ ਦੀ ਸ਼ੁਰੂਆਤ ਸਵੇਰੇ ਗੁਰਬਾਣੀ ਪਾਠ ਦੇ ਮਿੱਠੇ ਉਚਾਰਣ ਨਾਲ ਹੋਈ ਜਿਸ ਤੋਂ ਬਾਅਦ ਕੀਰਤਨ ਕੀਤਾ ਗਿਆ ¢ ਸੰਸਥਾ ਦੇ ਪ੍ਰਬੰਧਕ ਮੈਂਬਰਾਂ, ਅਧਿਆਪਕਾਂ, ਪ੍ਰਸ਼ਾਸਕੀ ਕਰਮਚਾਰੀਆਂ, ਵਿਦਿਆਰਥੀਆਂ ਤੇ ਵਿਸ਼ੇਸ਼ ਮਹਿਮਾਨਾਂ ਨੇ ਸ਼ਰਧਾ ਨਾਲ ਹਾਜ਼ਰੀ ਭਰਦਿਆਂ ਵਾਹਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਐਲ.ਕੇ.ਸੀ.ਟੀ.ਸੀ. ਦੇ ਪ੍ਰਬੰਧਕਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਧਿਆਤਮਿਕ ਅਤੇ ਨੈਤਿਕ ਮੁੱਲ ਜ਼ਿੰਮੇਵਾਰ ਵਿਅਕਤਿਤਵ ਨਿਰਮਾਣ ਅਤੇ ਸਕਾਰਾਤਮਕ ਸਿੱਖਿਆਕ ਮਾਹÏਲ ਲਈ ਬਹੁਤ ਜ਼ਰੂਰੀ ਹਨ ¢ ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਆਧਿਆਤਮਿਕ ਸਮਾਗਮ ਆਪਸੀ ਏਕਤਾ ਨੂੰ ਮਜ਼ਬੂਤ ਕਰਦੇ ਹਨ, ਵਿਦਿਆਰਥੀਆਂ ਵਿੱਚ ਨੈਤਿਕ ਮੁੱਲਾਂ ਨੂੰ ਉਤਸ਼ਾਹਿਤ ਕਰਦੇ ਹਨ ਤੇ ਸਭ ਨੂੰ ਸੰਸਥਾ ਦੀ ਤਰੱਕੀ ਤੇ ਉਤਕ੍ਰਿਸ਼ਟਤਾ ਲਈ ਮਿਲਜੁਲ ਕੇ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ | ਧਾਰਮਿਕ ਸਮਾਗਮ ਦਾ ਸਮਾਪਨ ਸੰਸਥਾ ਦੀ ਨਿਰੰਤਰ ਤਰੱਕੀ ਤੇ ਚੜ੍ਹਦੀ ਕਲਾ ਲਈ ਅਰਦਾਸ ਨਾਲ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਾਫ਼ ਹਵਾ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਤੇ ਸਾਂਝੇ ਯਤਨਾਂ ਦੀ ਲੋੜ : ਏ.ਡੀ.ਸੀ. ਅਗਲੀ ਖ਼ਬਰ ਟਿੱਪਰਾਂ 'ਤੇ ਸਕੂਟਰ ਅਤੇ ਮੋਟਰਸਾਈਕਲ ਦੇ ਨੰਬਰ ਲਗਾਉਣ ਦੇ ਦੋਸ਼ <br/>
Ad Position 24