ਜਲੰਧਰ, 20 ਮਈ (ਜਤਿੰਦਰ ਪੰਮੀ)-ਪੰਜਾਬ ਸਰਕਾਰ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਵਚਨਬੱਧ ਹੈ, ਜਿਸ ਤਹਿਤ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ | ਸਾਫ ਹਵਾ ਸਿਰਫ ਇਕ ਵਾਤਾਵਰਣ ਨਾਲ ਜੁੜੀ ਚਿੰਤਾ ਨਹੀਂ ਸਗੋਂ ਸਾਡੀ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ | ਇਸ ਲਈ ਇਕਜੁੱਟ ਹੋ ਕੇ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰੀ ਹਵਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੰਗ ਕੇਅਰ ਫਾਊਾਡੇਸ਼ਨ ਦੇ ਸਹਿਯੋਗ ਨਾਲ 'ਸਾਂਝੀ ਹਵਾ ਤੇ ਸਿਹਤ' ਸਿਰਲੇਖ ਹੇਠ ਕਰਵਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਕੀਤਾ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹ ਸੈਸ਼ਨ ਸੰਯੁਕਤ ਰਾਸਟਰ ਵਾਤਾਵਰਣ ਪ੍ਰੋਗਰਾਮ ਦੇ ਸਹਿਯੋਗ ਨਾਲ ਚੱਲ ਰਹੇ ਯਤਨਾਂ ਤਹਿਤ ਕਰਵਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ ਨੇ ਲੰਗ ਕੇਅਰ ਫਾਊਾਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਸਾਫ-ਸੁਥਰੀ ਹਵਾ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਉਨ੍ਹਾਂ ਜ਼ਮੀਨੀ ਪੱਧਰ 'ਤੇ ਸਹਿਯੋਗੀ ਕਾਰਵਾਈ ਦੀ ਅਹਿਮੀਅਤ 'ਤੇ ਵੀ ਜ਼ੋਰ ਦਿੱਤਾ | ਇਸ ਤੋਂ ਪਹਿਲਾਂ ਆਨਰੇਰੀ ਪ੍ਰਧਾਨ ਪੰਜਾਬ (ਡੀ.ਐਫ.ਸੀ.ਏ.) ਡਾ.ਪੀ.ਐਸ. ਬਖਸੀ ਤੇ ਸੰਸਥਾਪਕ ਟਰੱਸਟੀ ਲੰਗ ਕੇਅਰ ਫਾਊਾਡੇਸਨ ਡਾ. ਰਾਜੀਵ ਖੁਰਾਣਾ ਨੇ ਫਾਊਾਡੇਸ਼ਨ ਵਲੋਂ ਸਿਹਤਮੰਦ ਹਵਾ ਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ 'ਤੇ ਚਾਨਣਾ ਪਾਇਆ | ਇਸ ਮੌਕੇ ਅੰਸ਼ਿਕਾ ਕਾਂਸਲ, ਰਿਤਵਿਕਾ ਮਾਮਾਨੀਆ ਅਤੇ ਡਾ. ਸੋਨਾਲੀ ਵੋਹਰਾ ਵੱਲੋਂ ਵਿਚਾਰ ਸਾਂਝੇ ਕੀਤੇ ਗਏ | ਇਸ ਦੌਰਾਨ ਪਿੰਡਾਂ ਵਿੱਚ ਕਰਵਾਈਆਂ ਗਈਆਂ ਫੀਲਡ ਸਰਵੇਖਣ ਗਤੀਵਿਧੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੌਜਵਾਨ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ, ਸਹਾਇਕ ਕਮਿਸ਼ਨਰ (ਜ) ਬਾਦਲਦੀਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ |