ਸ਼ਾਹਕੋਟ, 20 ਮਈ (ਨਗਿੰਦਰ ਸਿੰਘ ਬਾਂਸਲ)- ਸ਼੍ਰੀਮਾਨ ਸੰਤ ਅਵਤਾਰ ਸਿੰਘ ਨਿਰਮਲ ਕੁਟੀਆ ਸੀਚੇਵਾਲ ਵਾਲਿਆਂ ਦੀ 38ਵੀਂ ਬਰਸੀ 28 ਮਈ 2026 ਨੂੰ ਸੰਤ ਬਲਵੀਰ ਸਿੰਘ ਸੀਚੇਵਾਲ ਵਾਲਿਆਂ ਦੀ ਅਗਵਾਈ ਹੇਠ ਮਨਾਈ ਜਾ ਰਹੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ੴ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸ਼ੈਂਟੀ ਨੇ ਦੱਸਿਆ ਕਿ ਸੰਤ ਬਲਵੀਰ ਸਿੰਘ ਸੀਚੇਵਾਲ ਦੀ ਰਹਿਨੁਮਾਈ ਹੇਠ ਬਰਸੀ ਸਬੰਧੀ ਅੱਠ ਦਿਨ ਚੱਲਣ ਵਾਲੇ ਸਮਾਗਮਾਂ ਦÏਰਾਨ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਖੇਡਾਂ ਵੀ ਕਰਵਾਈਆਂ ਜਾਣਗੀਆਂ | ਉਹਨਾਂ ਦੱਸਿਆ ਕਿ 26 ਮਈ ਨੂੰ ਸਵੇਰੇ 9 ਵਜੇ ਅਖੰਡ ਪਾਠ ਆਰੰਭ ਕੀਤੇ ਜਾਣਗੇ¢ 27 ਮਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਢਾਡੀ ਦਰਬਾਰ ਸਜਾਇਆ ਜਾਵੇਗਾ ਅਤੇ 12 ਵਜੇ ਤੋਂ 2 ਵਜੇ ਤੱਕ ਕਵੀ ਦਰਬਾਰ ਹੋਵੇਗਾ¢ 28 ਮਈ ਨੂੰ ਸਵੇਰੇ 8 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ¢ ਉਪਰੰਤ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਤੋਂ ਇਲਾਵਾ ਸਮਾਗਮ ਵਿਚ ਪਹੁੰਚੇ ਸੰਤ ਮਹਾਂਪੁਰਸ਼ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ¢ 30 ਮਈ ਤੇ 31 ਮਈ ਨੂੰ ਸੀਚੇਵਾਲ ਵਿਖੇ ਹਾਕੀ ਦੇ ਜੂਨੀਅਰ ਤੇ ਸੀਨੀਅਰ ਟੀਮਾਂ ਦੇ ਮੁਕਾਬਲੇ ਕਰਵਾਏ ਜਾਣਗੇ ਤੇ ਸ਼ਾਮ ਨੂੰ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ¢ ਪਹਿਲੀ ਜੂਨ ਨੂੰ ਕੁਸ਼ਤੀਆਂ ਦੇ ਮੁਕਾਬਲੇ ਹੋਣਗੇ¢ 2 ਤੇ 3 ਜੂਨ ਨੂੰ ਕਬੱਡੀ, ਵਾਲੀਬਾਲ ਅਤੇ ਅਥਲੈਟਿਕਸ ਦੇ ਮੁਕਾਬਲੇ ਪਿੰਡ ਸੀਚੇਵਾਲ ਦੇ ਖੇਡ ਸਟੇਡੀਅਮ ਵਿਚ ਕਰਵਾਏ ਜਾਣਗੇ¢ ਇਹਨਾਂ ਵਿਚ ਕਬੱਡੀ ਸਰਕਲ ਸਟਾਈਲ ਦੇ 35 ਕਿਲੋ, 45 ਕਿਲੋ, 60 ਕਿਲੋ, 70 ਕਿਲੋ ਤੇ ਓਪਨ ਵਰਗ ਦੇ ਮੁਕਾਬਲੇ ਹੋਣਗੇ¢ ਵਾਲੀਬਾਲ ਦੇ 50 ਕਿਲੋ ਭਾਰ ਵਰਗ ਤੇ ਓਪਨ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ ਜਦਕਿ ਅਥਲੈਟਿਕਸ ਵਿਚ ਭਾਰ ਵਰਗ 30 ਕਿਲੋ ਤੇ 40 ਕਿਲੋ ਲੜਕੇ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ¢ 3 ਜੂਨ ਨੂੰ ਹੀ ਫਾਈਨਲ ਮੁਕਾਬਲੇ ਹੋਣਗੇ ਤੇ ਸ਼ਾਮ ਨੂੰ ਇਨਾਮ ਵੰਡ ਸਮਾਗਮ ਕਰਵਾਇਆ ਜਾਵੇਗਾ |