ਸ਼ਾਹਕੋਟ, 20 ਮਈ (ਸੁਖਦੀਪ ਸਿੰਘ)-ਸ੍ਰੀ ਹਰਿਨਾਮ ਸੰਕੀਰਤਨ ਮੰਡਲੀ ਸ਼ਾਹਕੋਟ ਵੱਲੋਂ ਸ਼ਰਧਾਲੂਆਂ ਦੇ ਸਹਿਯੋਗ ਭਵਨ ਪ੍ਰਵੇਸ਼ ਦੇ ਸੰਬੰਧ 'ਚ 51 ਘੰਟੇ ਦਾ ਅਖੰਡ ਸੰਕੀਰਤਨ 22 ਤੋਂ 24 ਮਈ ਤੱਕ ਸ੍ਰੀ ਹਰਿਨਾਮ ਸੰਕੀਰਤਨ ਮੰਦਿਰ (ਭਵਨ) ਨਜ਼ਦੀਕ ਗਊਸ਼ਾਲਾ, ਸ਼ਾਹਕੋਟ ਵਿਖੇ ਕਰਵਾਇਆ ਜਾ ਰਿਹਾ ਹੈ | ਸ੍ਰੀ ਹਰਿਨਾਮ ਸੰਕੀਰਤਨ ਮੰਡਲੀ ਦੇ ਪ੍ਰਧਾਨ ਸਤੀਸ਼ ਭਾਰਦਵਾਜ ਤੇ ਸ੍ਰੀ ਹਰਿਨਾਮ ਸੰਕੀਰਤਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤਰਸੇਮ ਅਗਰਵਾਲ ਨੇ ਦੱਸਿਆ ਕਿ 22 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਸ੍ਰੀ ਗਣੇਸ਼ ਵੰਦਨਾ ਨਾਲ ਸਮਾਗਮ ਦੀ ਸ਼ੁਰੂਆਤ ਹੋਵੇਗੀ, ਉਪਰੰਤ ਸਵੇਰੇ 8 ਵਜੇ ਅਖੰਡ ਸੰਕੀਰਤਨ ਆਰੰਭ ਹੋਵੇਗਾ | ਉਨ੍ਹਾਂ ਦੱਸਿਆ ਕਿ 24 ਮਈ ਦਿਨ ਐਤਵਾਰ ਸਵੇਰੇ 11 ਵਜੇ ਅਖੰਡ ਸੰਕੀਰਤਨ ਦੀ ਸੰਪੂਰਨਤਾ ਹੋਵੇਗੀ ਅਤੇ ਦੁਪਹਿਰ 12:30 ਵਜੇ ਵਿਸ਼ਾਲ ਭੰਡਾਰਾ ਵਰਤੇਗਾ |