ਆਦਮਪੁਰ, 20 ਮਈ (ਹਰਪ੍ਰੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਸਥਾਨਕ ਚੋਣਾਂ ਨੂੰ ਮੁੱਖ ਰੱਖਦਿਆਂ ਵਾਰਡ ਨੰਬਰ 2 'ਚ ਆਪ ਦੇ ਉਮੀਦਵਾਰ ਜੋਗਿੰਦਰ ਪਾਲ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਹਲਕਾ ਇੰਚਾਰਜ ਪਵਨ ਕੁਮਾਰ ਟੀਨੂ ਵੱਲੋਂ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਤੇ ਵੱਡੀ ਗਿਣਤੀ ਵਿੱਚ ਵਾਰਡ ਨੰਬਰ 2 ਦੇ ਨਿਵਾਸੀਆਂ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ | ਜਾਣਕਾਰੀ ਦਿੰਦੇ ਉਮੀਦਵਾਰ ਜੋਗਿੰਦਰ ਪਾਲ ਨੇ ਕਿਹਾ ਕਿ ਮੇਰਾ ਮੁੱਖ ਮਕਸਦ ਰਾਜਨੀਤੀ ਕਰਨਾ ਨਹੀਂ, ਸਗੋਂ ਆਪਣੇ ਵਾਰਡ ਦੇ ਲੋਕਾਂ ਦੇ ਸੁੱਖ-ਦੁੱਖ ਵਿੱਚ ਸਾਂਝੀਦਾਰ ਬਣ ਕੇ ਸੇਵਾ ਕਰਨਾ ਹੈ | ਇਸ ਮੌਕੇ ਬਲਬੀਰ ਸਿੰਘ ਬਿੱਟੂ ਸੀਨੀਅਰ ਡਿਪਟੀ ਮੇਹਰ ਜਲੰਧਰ, ਦਲਜੀਤ ਸਿੰਘ ਮਿਨਹਾਸ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ, ਪਰਮਜੀਤ ਸਿੰਘ ਰਾਜਪੰਜ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ, ਕੋਮਨਜੀਤ ਸਲਾਲਾ ਵਾਈਸ ਪ੍ਰਧਾਨ ਮਾਰਕੀਟ ਕਮੇਟੀ ਆਦਮਪੁਰ, ਜਸ ਦਿਆਲ ਸਿੰਘ ਜਸ ਜ਼ਿਲ੍ਹਾ ਪ੍ਰੀਸ਼ਦ ਭੋਗਪੁਰ, ਹਰਕੀਤ ਸਿੰਘ ਭੇਲਾਂ, ਚਰਨਜੀਤ ਸਿੰਘ, ਕੁਆਰਡੀਨੇਟਰ ਕਿਸਾਨ ਵਿੰਗ, ਰਣਜੀਤ ਸਿੰਘ ਚੋਮੋ ਬਲਾਕ ਪ੍ਰਧਾਨ, ਖੇਮ ਚੰਦ, ਨਿਰਮਲ ਸਿੰਘ, ਮਨਜੀਤ ਸਿੰਘ, ਪੁਸ਼ਪਿੰਦਰ ਕੁਮਾਰ, ਸੁਖਬੀਰ ਕੁਮਾਰ, ਸਰਪੰਚ ਸਨੀ ਗਿੱਲ ਆਦਿ ਹਾਜ਼ਰ ਹੋਏ |