ਕਿਸ਼ਨਗੜ੍ਹ, 20 ਮਈ (ਹੁਸਨ ਲਾਲ) - ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਬ੍ਰਹਮਲੀਨ ਸੰਤ ਰਾਮਾ ਨੰਦ ਜੀ ਦਾ 17ਵਾਂ ਬਰਸੀ ਸਮਾਗਮ 25 ਮਈ ਸੋਮਵਾਰ ਨੂੰ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ ਯੂ. ਪੀ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾਲੂ ਸੰਗਤਾਂ ਵੱਲੋ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਡੇਰਾ ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਦੱਸਿਆ ਕਿ 25 ਮਈ ਨੂੰ ਸਵੇਰੇ ਲੜੀਵਾਰ ਅੰਮਿ੍ਤਵਾਣੀ ਦੇ ਪਾਵਨ ਜਾਪ ਉਪਰੰਤ ਸ੍ਰੀ ਗੁਰੂ ਰਵਿਦਾਸ ਸਤਿਸੰਗ ਭਵਨ 'ਚ ਕੀਰਤਨ ਦਰਬਾਰ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ |