ਮਹਿਤਪੁਰ, 20 ਮਈ (ਲਖਵਿੰਦਰ ਸਿੰਘ)-ਨਗਰ ਪੰਚਾਇਤ ਮਹਿਤਪੁਰ ਵਿਖੇ ਚੋਣਾਂ ਦਾ ਬਿੱਗਲ ਵੱਜ ਚੁੱਕਾ ਹੈ, ਜਿਸ ਦੌਰਾਨ ਵਾਰਡ ਨੰਬਰ 9 ਪਿੰਡ ਅੰਗਾਕੀੜੀ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਮਲ ਸਿੰਘ ਦੇ ਹੱਕ 'ਚ ਭਾਰੀ ਇਕੱਠ ਵੇਖਣ ਨੂੰ ਮਿਲਿਆ ਜਿਸ ਵਿੱਚ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਵਿਸ਼ੇਸ਼ ਤੌਰ ਤੇ ਪਹੁੰਚੇ ਉਹਨਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵੋਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਪਾਓ ਤਾਂ ਜੋ ਨਗਰ ਪੰਚਾਇਤ ਮਹਿਤਪੁਰ ਦੇ ਵੱਖ-ਵੱਖ ਵਾਰਡ 'ਚ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇ | ਉਹਨਾਂ ਵਾਰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਨਿਰਮਲ ਸਿੰਘ ਨੂੰ ਵੋਟਾਂ ਪਾ ਕੇ ਜਿਤਾਓ ਅਤੇ ਵਾਰਡ ਨੰਬਰ 9 ਚੋਂ ਪਿੰਡ ਅੰਗਾਕੀੜੀ ਤੇ ਪੱਤੀ ਝੁੱਗੀਆਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ | ਇਸ ਮੌਕੇ ਜੀਤਾ ਪਹਿਲਵਾਨ, ਜਰਨੈਲ ਸਿੰਘ ਰਾਣਾ, ਬੋਬੀ, ਚਰਨਜੀਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਸੋਨੀ, ਗਗਨਦੀਪ ਸਿੰਘ ਲੰਬੜਦਾਰ, ਲਖਵਿੰਦਰ ਸਿੰਘ ਸੰਗੋਵਾਲ, ਜਗਦੀਸ਼ ਸਿੰਘ, ਜਸਵੰਤ ਸਿੰਘ ਖਾਲਸਾ, ਮੰਗਤ ਰਾਮ ਸਾਬਕਾ ਸਰਪੰਚ, ਅਜੀਤ ਸਿੰਘ, ਜਸਬੀਰ ਸਿੰਘ ਕੁਲਬੀਰ ਸਿੰਘ, ਬੂਟਾ ਸਿੰਘ,ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ |