ਜਲੰਧਰ, 20 ਮਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਤਰਨਵੀਰ ਸਿੰਘ 'ਰੱਬੀ' ਲੁਧਿਆਣਾ ਵਾਲਿਆਂ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਭਾਈ ਸ਼ਨਬੀਰ ਸਿੰਘ ਦੇ ਜਥੇ ਨੇ ਕੀਰਤਨ ਅਤੇ ਗਿਆਨੀ ਮਨਜੀਤ ਸਿੰਘ 'ਸੇਵਕ' ਵਲੋਂ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨਾਲ ਸਿੱਖ ਇਤਿਹਾਸ ਦੀ ਸਾਂਝ ਪਾਈ ਗਈ | ਗਿਆਨੀ ਜੁਗਿਦੰਰ ਸਿੰਘ ਤਰਨਤਾਰਨ ਵਾਲਿਆਂ ਵਲੋਂ ਸਮਾਪਤੀ ਤੇ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ ਗਿਆ ¢ ਪ੍ਰਧਾਨ ਚਰਨਜੀਤ ਸਿੰਘ (ਡੀ.ਸੀ. ਟਾਇਰ) ਨੇ ਆਈ ਸੰਗਤ ਦਾ ਧੰਨਵਾਦ ਕੀਤਾ ¢ ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਗੁਰਜੀਤ ਸਿੰਘ, ਰਵਿੰਦਰ ਸਿੰਘ ਰੀਹਲ, ਗੁਰਮਿੰਦਰ ਸਿੰਘ, ਸਰਦੂਲ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਅਮਰਜੀਤ ਸਿੰਘ ਬੰਟੀ, ਗੁਰਿੰਦਰ ਸਿੰਘ ਮਝੈਲ, ਜਤਿੰਦਰ ਸਿੰਘ ਮਝੈਲ ਅਤੇ ਹੋਰ ਹਾਜ਼ਰ ਸਨ |