ਜਲੰਧਰ, 21 ਮਈ (ਜਸਪਾਲ ਸਿੰਘ)-ਮਿਸਲ ਸਤਲੁਜ ਰਾਜਸੀ ਜਥੇਬੰਦੀ ਵੱਲੋਂ ਪੰਜਾਬ ਦੇ ਹੱਕਾਂ ਅਤੇ ਨੌਜਵਾਨੀ ਦੀ ਅਵਾਜ਼ ਨੂੰ ਮਜ਼ਬੂਤ ਕਰਨ ਲਈ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਲਗਾਤਾਰ ਕੀਤਾ ਜਾ ਰਿਹਾ ਹੈ | ਇਸੇ ਮੁਹਿੰਮ ਤਹਿਤ ਅੱਜ ਮਿਸਲ ਸਤਲੁਜ ਦੇ ਪ੍ਰਧਾਨ ਸ. ਅਜੇਪਾਲ ਸਿੰਘ ਬਰਾੜ ਵੱਲੋਂ ਜਲੰਧਰ ਜ਼ਿਲ੍ਹੇ 'ਚ ਵੱਖ-ਵੱਖ ਅਹੁਦਿਆਂ 'ਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ. ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਔਜਲਾ ਦੇ ਵਸਨੀਕ ਸ੍ਰੀ ਸੁਨੀਲ ਕੁਮਾਰ ਔਜਲਾ ਨੂੰ ਮਿਸਲ ਸਤਲੁਜ ਜਥੇਬੰਦੀ ਦਾ ਯੂਥ ਵਿੰਗ ਜਲੰਧਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸ੍ਰੀ ਪ੍ਰਦੀਪ ਸਿੰਘ ਸ਼ਾਦੀਪੁਰ ਨੂੰ ਸਪੋਰਟਿੰਗ ਵਿੰਗ ਜ਼ਿਲ੍ਹਾ ਜਲੰਧਰ ਦਾ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਮਨਪ੍ਰੀਤ ਸਿੰਘ ਸੰਗੋਵਾਲ ਨੂੰ ਸਰਕਲ ਬਿਲਗਾ ਦਾ ਪ੍ਰਧਾਨ ਅਤੇ ਸ੍ਰੀ ਦਵਿੰਦਰ ਸਿੰਘ ਸੰਗੋਵਾਲ ਨੂੰ ਜਲੰਧਰ ਦੇ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਸ. ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪੰਜਾਬ ਦੇ ਹੱਕਾਂ, ਪੰਜਾਬੀਅਤ ਦੀ ਮਜ਼ਬੂਤੀ ਅਤੇ ਨੌਜਵਾਨਾਂ ਨੂੰ ਸਮਾਜਿਕ ਤੇ ਰਾਜਨੀਤਿਕ ਪੱਧਰ 'ਤੇ ਅੱਗੇ ਲਿਆਉਣ ਲਈ ਸੰਘਰਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੌਜਵਾਨਾਂ ਨੂੰ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਰਗਰਮੀ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ |