ਜਲੰਧਰ, 21 ਮਈ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵੱਲੋਂ ਐਲਾਨੇ ਗਏ ਬੀ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਸਮੈਸਟਰ ਪੰਜਵੇਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ ਹੈ ¢ ਰਵਨੀਤ ਕÏਰ ਅਤੇ ਸੁਖਪ੍ਰੀਤ ਕÏਰ ਸੈਣੀ ਨੇ ਯੂਨੀਵਰਸਿਟੀ ਵਿੱਚ 9ਵਾਂ ਸਥਾਨ ਪ੍ਰਾਪਤ ਕੀਤਾ ¢ ਅਕਾਂਸ਼ਾ, ਹਰਸਿਮਰਨਜੀਤ, ਮਨੀਸ਼ਾ ਅਤੇ ਨੀਤਿਕਾ ਨੇ 13ਵਾਂ ਅਤੇ ਪਵਨਪ੍ਰੀਤ ਨੇ 15ਵਾਂ ਸਥਾਨ ਪ੍ਰਾਪਤ ਕੀਤਾ ¢ ਪਿ੍ੰਸੀਪਲ ਮੈਡਮ ਡਾ. ਸਰਬਜੀਤ ਕÏਰ ਰਾਏ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਸਮਰਪਣ, ਲਗਨ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ ¢ ਉਨ੍ਹਾਂ ਨੇ ਫੈਕਲਟੀ ਮੈਂਬਰਾਂ ਦੇ ਨਾਲ-ਨਾਲ ਫੈਸ਼ਨ ਡਿਜ਼ਾਈਨਿੰਗ ਦੇ ਪੀਜੀ ਵਿਭਾਗ ਦੇ ਮੁਖੀ ਮਨਜੀਤ ਕÏਰ ਦੀ ਵੀ ਉਨ੍ਹਾਂ ਦੇ ਨਿਰੰਤਰ ਸਮਰਥਨ, ਮਾਰਗਦਰਸ਼ਨ ਅਤੇ ਪ੍ਰੇਰਣਾ ਲਈ ਸ਼ਲਾਘਾ ਕੀਤੀ ¢