06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕੌਂਸਲਰ ਹੈਪੀ ਵਲੋਂ ਮੈਨਬੋ੍ਰ ਚੌਕ ਵਾਲੀ ਸੜਕ ਦੇ ਮਾਮਲੇ ਵਿਚ ਠੇਕੇਦਾਰ ਖ਼ਿਲਾਫ਼ ਕਾਰਵਾਈ ਦੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਜਲੰਧਰ, 21 ਮਈ (ਸ਼ਿਵ)-ਵਾਰਡ ਨੰਬਰ 35 ਦੇ ਕੌਂਸਲਰ ਅਤੇ ਨਿਗਮ ਦੀਆਂ 4 ਐਡਹਾਕ ਕਮੇਟੀਆਂ ਦੀ ਮੈਂਬਰ ਹਰਸ਼ਰਨ ਕੌਰ ਹੈਪੀ ਨੇ ਮੈਨਬ੍ਰੋ ਚੌਕ ਤੋਂ ਟੀ ਪੁਆਇੰਟ ਤੱਕ ਦੀ ਟੁੱਟੀ ਸੜਕ ਨੂੰ ਲੈ ਕੇ ਠੇਕੇਦਾਰ ਅਤੇ ਅਧਿਕਾਰੀਆਂ ਨੂੰ ਘੇਰਦਿਆਂ ਇਹ ਮੰਗ ਕੀਤੀ ਕਿ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਢਿੱਲੀ ਰਫ਼ਤਾਰ ਨਾਲ ਕੰਮ ਕਰਨ ਲਈ ਤੁਰੰਤ ਬਲੈਕ ਲਿਸਟ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਕੌਂਸਲਰ ਹੈਪੀ ਨੇ ਕਿਹਾ ਕਿ ਸੰਬੰਧਿਤ ਠੇਕੇਦਾਰ ਨੂੰ ਇਸ ਸੜਕ ਨੂੰ ਜਲਦ ਤੋਂ ਜਲਦ ਬਣਾਉਣ ਲਈ ਮੇਅਰ ਸਮੇਤ ਸਮੂਹ ਉੱਚ ਅਧਿਕਾਰੀਆਂ ਨੇ ਹਦਾਇਤ ਕੀਤੀ ਹੋਈ ਹੈ ਪਰ ਫਿਰ ਵੀ ਇਸ ਸੜਕ ਦਾ ਕੰਮ ਬਹੁਤ ਹੀ ਢਿੱਲੀ ਰਫ਼ਤਾਰ ਅਤੇ ਵਿਚ ਵਿਚਾਲੇ ਤਾਂ ਰੋਕ ਹੀ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸੰਬੰਧਿਤ ਠੇਕੇਦਾਰ ਇਸ ਕੰਮ ਤੋਂ ਇਲਾਵਾ ਸਿਲਵਰ ਹਾਈਟਸ ਅਤੇ ਸ਼ਹਿਰ ਵਿਚ ਕਈ ਇਲਾਕਿਆਂ ਵਿਚ ਹੋਰ ਕੰਮ ਵੀ ਕੀਤੇ ਜਾ ਰਹੇ ਹਨ | ਪਰ ਉਹ ਸਾਰੇ ਕੰਮ ਵੀ ਇਸੇ ਤਰ੍ਹਾਂ ਜਾਂ ਤਾਂ ਅੱਧ-ਅਧੂਰੇ ਪਏ ਹਨ ਤੇ ਜਾਂ ਫਿਰ ਬੰਦ ਪਏ ਹਨ | ਹੈਪੀ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਠੇਕੇਦਾਰ ਇਸ ਕੰਮ ਨੂੰ ਕਿਉਂ ਪੂਰਾ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਕਿ ਇਹ ਸ਼ਹਿਰ ਦੀ ਮੁੱਖ ਸੜਕ ਹੈ ਤੇ ਇੱਥੋਂ ਰੋਜ਼ ਸੈਂਕੜੇ ਹੀ ਲੋਕ ਗੁਜ਼ਰਦੇ ਹਨ | ਸੜਕ ਟੁੱਟੀ ਹੋਣ ਕਾਰਨ ਜਿੱਥੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਸੜਕ ਦੇ ਆਲ਼ੇ ਦੁਆਲੇ ਰਹਿਣ ਵਾਲੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸੜਕਾਂ ਸੰਬੰਧੀ ਮੰਤਰੀ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਠੇਕੇਦਾਰ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੜਕ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ ਤਾਂ ਜੋ ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਬੁੱਧੂਪੁੰਦਰ ਵਿਖੇ ਫੌਜ ਦੇ ਅਸਲ੍ਹਾ ਭੰਡਾਰ ਨੇੜੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਅਗਲੀ ਖ਼ਬਰ ਅੱਜ ਦੇ ਗੁਰਮਤਿ ਸਮਾਗਮ
Ad Position 24