06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਡਿਪਟੀ ਕਮਿਸ਼ਨਰ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਜਲੰਧਰ, 21 ਮਈ (ਜਤਿੰਦਰ ਪੰਮੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਲੋਂ ਵੀਰਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਸਬੰਧੀ ਹਦਾਇਤਾਂ ਤੇ ਸਮਾਂ ਸਾਰਣੀ ਬਾਰੇ ਜਾਣਕਾਰੀ ਦਿੱਤੀ ਗਈ | ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਤਹਿਤ ਬੂਥ ਲੈਵਲ ਅਫਸਰ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਫਾਰਮ ਭਰਵਾਉਣਗੇ | ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 31 ਜੁਲਾਈ ਨੂੰ ਹੋਵੇਗੀ ਅਤੇ ਦਾਅਵੇ ਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾ 1 ਅਕਤੂਬਰ ਨੂੰ ਹੋਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਅਤੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੀ ਮੌਜੂਦ ਸਨ | ਡੀਸੀ ਵਾਲੀਆ ਨੇ ਦੱਸਿਆ ਕਿ ਐੱਸ.ਆਈ.ਆਰ. ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ 1926 ਬੀ.ਐਲ.ਓਜ਼, 189 ਸੁਪਰਵਾਈਜ਼ਰ, 9 ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ 5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਸਮੇਤ ਲੋੜੀਂਦਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਪੋਲਿੰਗ ਸਟੇਸ਼ਨ ਲਈ ਵੱਧ ਤੋਂ ਵੱਧ 1200 ਵੋਟਰਾਂ ਦੀ ਹੱਦ ਨਿਰਧਾਰਤ ਕੀਤੀ ਗਈ ਹੈ ਅਤੇ ਰੈਸ਼ਨੇਲਾਈਜ਼ੇਸ਼ਨ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ ਇਸ ਤੋਂ ਵੱਧ ਨਾ ਹੋਵੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਰਾਜਸੀ ਪਾਰਟੀ ਦੇ ਸੁਝਾਅ ਹਨ ਤਾਂ ਜ਼ਿਲ੍ਹਾ ਚੋਣ ਅਫਸਰ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵੋਟਰ ਨੂੰ ਪੋਲਿੰਗ ਸਟੇਸ਼ਨ 'ਤੇ ਪਹੁੰਚਣ ਲਈ 2 ਕਿਲੋਮੀਟਰ ਤੋਂ ਵੱਧ ਦਾ ਫਾਸਲਾ ਨਾ ਤੈਅ ਕਰਨਾ ਪਵੇ | ਜ਼ਿਲ੍ਹਾ ਚੋਣ ਅਫਸਰ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐੱਸ.ਆਈ.ਆਰ. ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਉਨ੍ਹਾਂ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ | ਮੀਟਿੰਗ ਵਿੱਚ ਆਮ ਆਦਮੀ ਪਾਰਟੀ ਤੋਂ ਦੀਪਕ ਸ਼ਾਰਦਾ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਰਵਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਜੀ.ਕੇ. ਸੋਨੀ, ਸ਼੍ਰੋਮਣੀ ਅਕਾਲੀ ਦਲ ਤੋਂ ਅੰਮਿ੍ਤਬੀਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਪਿ੍ਤਪਾਲ ਸਿੰਘ, ਕਮਿਊਨਿਸਟ ਪਾਰਟੀ ਆਫ ਇੰਡੀਆ ਤੋਂ ਪ੍ਰਕਾਸ਼ ਰਾਮ, ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਤੋਂ ਕੌਸ਼ਲ ਸਿੱਧੂ, ਰੈਵਲਿਊਸ਼ਨਰੀ ਮਾਰਕਸਿਸਟ ਪਾਰਟੀ ਆਫ ਇੰਡੀਆ ਤੋਂ ਰਾਮ ਕਿਸ਼ਨ, ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਜਗਨ ਨਾਥ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ, ਮਰੀਜ਼ਾਂ ਕੋਲੋਂ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ ਅਗਲੀ ਖ਼ਬਰ • ਚੋਣ ਕਮਿਸ਼ਨ ਦੀਆਂ ਐੱਸ.ਆਈ.ਆਰ. ਸੰਬੰਧੀ ਹਦਾਇਤਾਂ ਤੇ ਸਮਾਂ ਸਾਰਣੀ ਬਾਰੇ ਜਾਣੂ ਕਰਵਾਇਆ • 25 ਜੂਨ ਤੋਂ 24 ਜੁਲਾਈ ਤ...
Ad Position 24