01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਰੋਡ ਗਲੀਆਂ ਦੀ ਸਫ਼ਾਈ ਨਾ ਹੋਈ ਤਾਂ ਬਰਸਾਤਾਂ ਵਿਚ ਡੁੱਬੇਗਾ ਸ਼ਹਿਰ <br/>

Ad Position 21
No active advertisement
ਅਜੀਤ ਡੈਸਕ 23-05-2026
ਜਲੰਧਰ, 22 ਮਈ (ਸ਼ਿਵ)-ਪਿਛਲੇ ਸਾਲ ਵੀ ਰੋਡ ਗਲੀਆਂ ਦੀ ਸਫ਼ਾਈ ਨਾ ਹੋਣ ਕਰਕੇ ਸ਼ਹਿਰ ਬਰਸਾਤੀ ਪਾਣੀ ਵਿਚ ਡੁੱਬ ਗਿਆ ਸੀ ਸਗੋਂ ਕਈ ਇਲਾਕਿਆਂ ਵਿਚ ਪਾਣੀ ਨੇ ਕਾਫੀ ਨੁਕਸਾਨ ਕੀਤਾ ਸੀ ਪਰ ਇਸ ਦੇ ਬਾਵਜੂਦ ਵੀ ਨਗਰ ਨਿਗਮ ਦੇ ਓ.ਐਂਡ.ਐੱਮ. ਸ਼ਾਖਾ ਵਲੋਂ ਅਜੇ ਤੱਕ ਕੋਈ ਤਿਆਰੀਆਂ ਨਹੀਂ ਕੀਤੀਆਂ ਗਈਆਂ ਹਨ | ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੇ ਬਰਸਾਤੀ ਸੀਵਰਾਂ ਦੀ ਸਫ਼ਾਈ ਤੋਂ ਇਲਾਵਾ ਰੋਡ ਗਲੀਆਂ ਦੀ ਸਫ਼ਾਈ ਕਰਵਾਈ ਜਾਂਦੀ ਹੈ ਤਾਂ ਜੋ ਬਰਸਾਤਾਂ ਵਿਚ ਸੜਕਾਂ 'ਤੇ ਬਾਰਿਸ਼ ਦਾ ਪਾਣੀ ਨਾ ਖੜ੍ਹਾ ਹੋ ਸਕੇ ਤਾਂ ਜੋ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਪਿਛਲੀਆਂ ਬਰਸਾਤਾਂ ਵਿਚ ਲੋਕਾਂ ਨੂੰ ਕਾਫੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ ਜਦੋਂ ਕਈ ਘੰਟੇ ਤੱਕ ਪਾਣੀ ਨਹੀਂ ਉੱਤਰਿਆ ਸੀ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਓ.ਐਂਡ.ਐੱਮ. ਹੁਣ ਤੋਂ ਹੀ ਬਰਸਾਤੀ ਸੀਵਰਾਂ ਤੇ ਰੋਡ ਗਲੀਆਂ ਦੀ ਸਫ਼ਾਈ ਦਾ ਕੰਮ ਹੁਣ ਤੋਂ ਹੀ ਜੰਗੀ ਪੱਧਰ 'ਤੇ ਸ਼ੁਰੂ ਕਰਵਾ ਦੇਵੇ ਤਾਂ ਬਰਸਾਤਾਂ ਵਿਚ ਲੋਕਾਂ ਨੂੰ ਪੇ੍ਰਸ਼ਾਨ ਨਹੀਂ ਹੋਣਾ ਪਵੇਗਾ | ਓ.ਐਂਡ.ਐੱਮ. ਨੂੰ ਪਿਛਲੇ ਸਾਲ ਵਿਚ ਸ਼ਹਿਰ ਦੇ ਡੁੱਬਣ ਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਤੋਂ ਹੀ ਯੋਜਨਾਬੰਦੀ ਬਣਾਉਣੀ ਚਾਹੀਦੀ ਹੈ | ਉਧਰ ਓ.ਐਂਡ.ਐੱਮ. ਸ਼ਾਖਾ ਦੀ ਐਡਹਾਕ ਕਮੇਟੀ ਦੀ ਮੀਟਿੰਗ ਵਿਚ ਵੀ ਓ.ਐਂਡ.ਐੱਮ. ਦੇ ਸਟਾਫ਼ ਵਲੋਂ ਸਹਿਯੋਗ ਨਾ ਕਰਨ 'ਤੇ ਚਿੰਤਾ ਜ਼ਾਹਿਰ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਮੇਅਰ ਵਨੀਤ ਧੀਰ ਨੇ ਕੀਤੀ ਤੇ ਇਸ ਮੀਟਿੰਗ ਵਿਚ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਚੇਅਰਪਰਸਨ ਰਮਨਦੀਪ ਕੌਰ ਬਾਲੀ ਸਮੇਤ ਨਿਗਮ ਦੇ ਓ.ਐਂਡ.ਐੱਮ. ਸਟਾਫ਼ ਦੇ ਅਫ਼ਸਰ ਵੀ ਮੌਜੂਦ ਸਨ | ਇਸ ਮੌਕੇ ਆਪ ਦੇ ਆਗੂ ਬਾਲ ਕ੍ਰਿਸ਼ਨ ਬਾਲੀ ਨੇ ਸ਼ਿਕਾਇਤ ਕੀਤੀ ਕਿ ਉਹ ਸੀਵਰਾਂ ਦੀ ਸਫ਼ਾਈ ਤੋ ਇਲਾਵਾ ਹੋਰ ਵੀ ਜੇਕਰ ਕੰਮ ਕਰਵਾਉਣ ਲਈ ਓ.ਐਂਡ.ਐੱਮ. ਦੇ ਜੇ. ਈ. ਨੂੰ ਫ਼ੋਨ ਕਰਦੇ ਹਨ ਤਾਂ ਉਹ ਫ਼ੋਨ ਨਹੀਂ ਚੁੱਕਦੇ ਹਨ, ਜਿਸ ਕਰਕੇ ਲੋਕਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ | ਇਹ ਗੱਲ ਸੁਣ ਕੇ ਮੇਅਰ ਵਨੀਤ ਧੀਰ ਵੀ ਕਾਫੀ ਨਾਰਾਜ਼ ਹੋਏ ਤੇ ਉਨਾਂ ਨੇ ਮੌਕੇ 'ਤੇ ਹੀ ਓ.ਐਂਡ.ਐੱਮ. ਸ਼ਾਖਾ ਦੇ ਅਫ਼ਸਰਾਂ ਨੂੰ ਹਦਾਇਤ ਦਿੱਤੀ ਕਿ ਇਸ ਮਾਮਲੇ ਵਿਚ ਕਿਸੇ ਤਰਾਂ ਦੀ ਕੋਈ ਸ਼ਿਕਾਇਤ ਨਹੀਂ ਆਉਣੀ ਚਾਹੀਦੀ ਹੈ | ਨਾਲ ਹੀ ਉਨਾਂ ਕਿਹਾ ਕਿ ਇਸ ਕਹਿਰ ਦੀ ਗਰਮੀ ਵਿਚ ਜੇਕਰ ਟਿਊਬਵੈੱਲਾਂ ਦੀਆਂ ਮੋਟਰਾਂ ਖ਼ਰਾਬ ਹੁੰਦੀਆਂ ਹਨ ਤਾਂ ਇਨ੍ਹਾਂ ਨੂੰ ਸਮੇਂ ਸਿਰ ਠੀਕ ਕਰਵਾਉਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਪਾਣੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਤੋਂ ਇਲਾਵਾ ਸ਼ਹਿਰ ਵਿਚ ਆਉਣ ਵਾਲੀਆਂ ਬਰਸਾਤਾਂ ਨੂੰ ਦੇਖਦੇ ਹੋਏ ਬਰਸਾਤੀ ਸੀਵਰਾਂ ਤੋਂ ਇਲਾਵਾ ਰੋਡ ਗਲੀਆਂ ਦੀ ਸਫ਼ਾਈ ਦੇ ਕੰਮ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤੇ ਸੀਵਰਾਂ ਦੀ ਸਫ਼ਾਈ ਨੂੰ ਪਹਿਲ ਦਿੰਦੇ ਹੋਏ ਬਰਸਾਤਾਂ ਤੋਂ ਪਹਿਲਾਂ ਕੰਮ ਪੂਰੇ ਕਰਵਾਉਣ ਲਈ ਕਿਹਾ ਗਿਆ |

Ad Position 22
No active advertisement
ਪਿਛਲੀ ਖ਼ਬਰ ਰਾਏਪੁਰ ਦੀ ਦਾਣਾ ਮੰਡੀ 'ਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ
Ad Position 24
No active advertisement