ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਨੂੰ 5 ਸਾਲ ਕੈਦ ਤੇ ਜੁਰਮਾਨਾ
ਅਜੀਤ ਡੈਸਕ
23-05-2026
ਜਲੰਧਰ, 22 ਮਈ (ਜਤਿੰਦਰ ਪੰਮੀ)-ਨਸ਼ੀਲੇ ਪਾਊਡਰ ਦੇ ਮਾਮਲੇ 'ਚ ਅਦਾਲਤ ਨੂੰ ਦੋਸ਼ੀ ਪਾਏ ਜਾਣ 'ਤੇ ਇਕ ਵਿਅਕਤੀ ਨੂੰ ਪੰਜ ਸਾਲ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਮਿਲੀ ਜਾਣਕਾਰੀ ਮੁਤਾਬਕ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਦੀ ਅਦਾਲਤ ਨੇ 45 ਗ੍ਰਾਮ ਨਸ਼ੀਲੇ ਪਾਊਡਰ ਦੀ ਬਰਾਮਦਗੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਜੂ ਵਾਸੀ ਗੁਰੂ ਨਾਨਕਪੁਰਾ ਗੁਰਾਇਆ ਨੂੰ ਪੰਜ ਸਾਲ ਦੀ ਕੈਦ ਅਤੇ 25 ਹਜ਼ਾਰ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ | ਅਦਾਲਤ ਨੇ ਇਹ ਵੀ ਕਿਹਾ ਕਿ ਜੁਰਮਾਨਾ ਨਾ ਦੇਣ ਦੀ ਸੂਰਤ 'ਚ ਦੋਸ਼ੀ ਨੂੰ ਤਿੰਨ ਮਹੀਨੇ ਹੋਰ ਸਜ਼ਾ ਭੁਗਤਨੀ ਪਵੇਗੀ | ਦੱਸਣਯੋਗ ਹੈ ਕਿ ਦੋਸ਼ੀ ਖਿਲਾਫ 4 ਦਸੰਬਰ 2018 ਨੂੰ ਥਾਣਾ ਗੁਰਾਇਆ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ |