ਨੂਰਮਹਿਲ ਥਾਣੇ ਵਿਚ ਤਾਇਨਾਤ ਏ.ਐੱਸ.ਆਈ ਖ਼ਿਲਾਫ਼ ਆਪਣੇ ਥਾਣੇ ਵਿੱਚ ਮੁਕੱਦਮਾ ਦਰਜ
ਅਜੀਤ ਡੈਸਕ
23-05-2026
ਨੂਰਮਹਿਲ, 22 ਮਈ (ਤਜਿੰਦਰ ਕੁਮਾਰ)-ਨੂਰਮਹਿਲ ਥਾਣੇ ਵਿੱਚ ਤਾਇਨਾਤ ਇੱਕ ਏ. ਐਸ. ਆਈ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ ਹੇਠ ਆਪਣੇ ਹੀ ਥਾਣੇ ਵਿੱਚ ਮੁਕੱਦਮਾ ਦਰਜ ਹੋਇਆ ਹੈ ¢ ਜਾਂਚ ਅਧਿਕਾਰੀ ਸ਼ੁਭਾਸ਼ ਚੰਦਰ ਨੇ ਦੱਸਿਆ ਕਿ ਇਹ ਮੁਕੱਦਮਾ ਹਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕੱਚਾ ਪੱਕਾ ਵੇਹੜਾ ਦੀ ਸ਼ਿਕਾਇਤ ਉਪਰ ਦਰਜ ਕੀਤਾ ਗਿਆ ¢ ਉਸ ਨੇ ਆਪਣੀ ਸ਼ਿਕਾਇਤ ਵਿੱਚ ਪੁਲਿਸ ਨੂੰ ਦੱਸਿਆ ਕਿ 20 ਮਈ ਨੂੰ ਲਗਭਗ 11.40 ਮਿੰਟ ਸਵੇਰ ਵੇਲੇ ਮੋਟਰਸਾਈਕਲ P2 08 2.K 9931 'ਤੇ ਸਵਾਰ ਹੋ ਕੇ ਜਾ ਰਿਹਾ ਸੀ ¢ ਤਾਂ ਗੁਰਦੁਆਰਾ ਸੱਤਵੀਂ ਪਾਤਿਸ਼ਾਹੀ ਦੇ ਕੋਲ ਇੱਕ ਕਾਰ ਨੇ ਉਸ ਨੂੰ ਟੱਕਰ ਮਾਰੀ ਜਿਸ ਤੇ ਉਹ ਜ਼ਖ਼ਮੀ ਹੋ ਗਿਆ¢ ਪੁਲਿਸ ਨੇ ਕਾਰਵਾਈ ਕਰਦਿਆਂ ਥਾਣੇ ਵਿੱਚ ਤਾਇਨਾਤ ਏ.ਐੱਸ.ਆਈ ਵਿਜੈ ਕੁਮਾਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ¢