ਫਿਲੌਰ, 22 ਮਈ (ਗੈਰੀ)-ਫਿਲੌਰ ਸ਼ਹਿਰ ਅੰਦਰ 26 ਮਈ ਨੂੰ ਹੋਣ ਵਾਲੀਆ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਅਤੇ ਆਪ ਦੇ ਸੀਨੀਅਰ ਆਗੂ ਰੌਸ਼ਨ ਲਾਲ ਰੌਸ਼ੀ ਨੇ ਸਥਾਨਕ ਦਫ਼ਤਰ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਲੋਕਾਂ ਨੂੰ ਹਰ ਪੱਖੋਂ ਲਗਾਤਾਰ ਸਹੂਲਤਾਂ ਮਿਲ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਵਿਚ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਮੁਖੀ ਫ਼ੈਸਲਿਆਂ ਨਾਲ ਲੋਕਾਂ ਨੂੰ ਰਾਹਤ ਮਿਲ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਨਗਰ ਕੌਂਸਲ ਫਿਲੌਰ ਦੀਆ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਪੱਸ਼ਟ ਬਹੁਮਤ ਨਾਲ ਜਿੱਤ ਦਰਜ ਕਰਨਗੇ ਅਤੇ ਫਿਲੌਰ ਨਗਰ ਕੌਂਸਲ 'ਤੇ ਆਪ ਦਾ ਕਬਜ਼ਾ ਬਣੇਗਾ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਅਤੇ ਉਮੀਦਵਾਰ ਪੂਰੀ ਤਨਦੇਹੀ ਨਾਲ ਚੋਣ ਮੈਦਾਨ ਵਿਚ ਡਟੇ ਹੋਏ ਹਨ ਅਤੇ ਲੋਕਾਂ ਵੱਲੋਂ ਵੀ ਆਪ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਇੱਕਜੁੱਟ ਹੋ ਕੇ ਮਿਹਨਤ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਦਾ ਹਰ ਆਗੂ ਅਤੇ ਵਰਕਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਲੋਕ ਵਿਕਾਸ ਅਤੇ ਬਦਲਾਅ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ, ਜਿਸ ਕਾਰਨ ਇਸ ਵਾਰ ਨਤੀਜੇ ਆਪ ਦੇ ਹੱਕ ਵਿਚ ਆਉਣਗੇ |