ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਭਾਰਤ ਦਾ ਕਾਰਪੋਰੇਟ ਪੱਖੀ ਵਿਕਾਸ ਮਾਡਲ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ-ਚਾਹਲ

Ad Position 21
No active advertisement
ਅਜੀਤ ਡੈਸਕ 23-05-2026
ਮਲਸੀਆਂ, 22 ਮਈ (ਸੁਖਦੀਪ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਬਲਾਕ ਸ਼ਾਹਕੋਟ ਦੀਆਂ ਵੱਖ-ਵੱਖ ਇਕਾਈਆਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਬਲਕਾਰ ਸਿੰਘ ਫਾਜ਼ਲਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦਾਨੇਵਾਲ, ਫਾਜ਼ਲਵਾਲ, ਸੰਢਾਵਾਲ, ਬਾਹਮਣੀਆਂ, ਸਲੈਚਾਂ, ਸੈਦਪੁਰ, ਖਾਨਪੁਰ, ਮਲਸੀਆਂ, ਕਾਂਗਣਾ, ਕਾਕੜ ਕਲਾਂ, ਮੂਲੇਵਾਲ, ਲਸੂੜੀ ਅਤੇ ਕੋਹਾੜ ਕਲਾਂ ਸਮੇਤ ਕਈ ਇਕਾਈਆਂ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਵਿੱਚ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ, ਜ਼ਿਲ੍ਹਾ ਖਜ਼ਾਨਚੀ ਜਸਪਾਲ ਸਿੰਘ ਸੰਢਾਵਾਲ ਅਤੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਮਲਸੀਆਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਜਥੇਬੰਦੀ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਇਕਾਈਆਂ, ਬਲਾਕ ਅਤੇ ਜ਼ਿਲ੍ਹਾ ਕਮੇਟੀ ਦੀਆਂ ਚੋਣਾਂ ਦਾ ਵੇਰਵਾ ਜਾਰੀ ਕਰਦਿਆਂ ਜਥੇਬੰਦੀ ਦੇ ਵਿਧਾਨ ਅਤੇ ਸਿਧਾਂਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਦੇਸ਼ ਇਸ ਸਮੇਂ ਗੰਭੀਰ ਆਰਥਿਕ ਸੰਕਟ 'ਚੋਂ ਗੁਜ਼ਰ ਰਿਹਾ ਹੈ ਅਤੇ ਮੌਜੂਦਾ ਭਾਜਪਾ ਸਰਕਾਰ ਵੱਲੋਂ ਲਾਗੂ ਕੀਤਾ ਕਾਰਪੋਰੇਟ ਪੱਖੀ ਵਿਕਾਸ ਮਾਡਲ ਬੁਰੀ ਤਰ੍ਹਾਂ ਅਸਫ਼ਲ ਸਾਬਤ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਦੇਸ਼ ਦੇ ਲੋਕ ਬੇਰੁਜ਼ਗਾਰੀ, ਗ਼ਰੀਬੀ, ਘੱਟ ਉਤਪਾਦਨ, ਘੱਟ ਆਮਦਨ ਅਤੇ ਮਹਿੰਗਾਈ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਇਸ ਮੌਕੇ ਪਰਮਿੰਦਰ ਸਿੰਘ, ਨਿਰਮਲ ਸਿੰਘ, ਗੁਰਪਾਲ ਸਿੰਘ, ਅਮਨਦੀਪ ਸਿੰਘ, ਸਾਧੂ ਸਿੰਘ, ਪ੍ਰੀਤਮ ਸਿੰਘ, ਨਿੱਕੂ ਧੰਜੂ, ਜਰਨੈਲ ਸਿੰਘ, ਪਰਮਜੀਤ ਸਿੰਘ, ਜਸਬੀਰ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਹਜੂਰਾ ਸਿੰਘ, ਸਾਬਾ ਢਿੱਲੋਂ, ਸਤਵੰਤ ਸਿੰਘ, ਮਨਵੀਰ ਸਿੰਘ ਸਮੇਤ ਵੱਡੀ ਗਿਣਤੀ 'ਚ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਫਿਲੌਰ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਪੱਸ਼ਟ ਬਹੁਮਤ ਨਾਲ ਕਰਨਗੇ ਜਿੱਤ ਦਰਜ-ਚੇਅਰਮੈਨ ਰੌਸ਼ੀ
Ad Position 24
No active advertisement