ਨੂਰਮਹਿਲ, 22 ਮਈ (ਤਜਿੰਦਰ ਕੁਮਾਰ)-ਨਗਰ ਕੌਂਸਲ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਨੂਰਮਹਿਲ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ¢ ਇਹ ਫਲੈਗ ਮਾਰਚ ਨਕੋਦਰ ਡੀ.ਐੱਸ.ਪੀ. ਓਾਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ¢ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੱਲੋਂ ਕਿਸੇ ਨੂੰ ਡਰਾਇਆ ਜਾਂ ਧਮਕਾਇਆ ਜਾਂਦਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ¢ ਡੀ.ਐੱਸ.ਪੀ. ਸਾਹਿਬ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਖਰਾਬ ਕਰਨ ਵਾਲੇ ਜਾਂ ਕਿਸੇ ਵੀ ਤਰ੍ਹਾਂ ਦੀ ਸ਼ਰਾਰਤੀ ਹਰਕਤ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ¢ ਇਸ ਮÏਕੇ ਥਾਣਾ ਨੂਰਮਹਿਲ ਮੁਖੀ ਲਾਭ ਸਿੰਘ ਸਮੇਤ ਹੋਰ ਪੁਲਿਸ ਕਰਮਚਾਰੀ ਵੀ ਹਾਜ਼ਰ ਸਨ¢