ਲਾਂਬੜਾ, 23 ਮਈ (ਗੁਰਮੇਲ ਸਿੰਘ)-ਕੱਲ੍ਹ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਬੜਾ ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਬਲਦੇਵ ਸਿੰਘ ਸਿੱਧੂ ਸਰਦਾਰ ਸੁਖਦੇਵ ਸਿੰਘ ਅਠਵਾਲ ਖਜਾਨਚੀ ਪਿ੍ੰਸੀਪਲ ਸਰਦਾਰ ਭਗਵੰਤ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਦੇ ਉੱਦਮ ਸਦਕਾ ਸਵਰਗਵਾਸੀ ਸਰਦਾਰ ਗੁਰਜਿੰਦਰ ਸਿੰਘ ਸਿੱਧੂ ਜੀ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿੱਚ 10 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਇਸ ਸਮਾਗਮ ਦੀ ਸ਼ੁਰੂਆਤ ਖਾਲਸਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਨਾਲ ਹੋਈ | ਜੱਜ ਸਾਹਿਬਾਨ ਦੀ ਜਿੰਮੇਵਾਰੀ ਭਾਈ ਅਮਰਦੀਪ ਸਿੰਘ ਸੁਲਤਾਨਪੁਰ ਲੋਧੀ, ਭਾਈ ਨਰਾਇਣ ਸਿੰਘ ਸੁਲਤਾਨਪੁਰ ਲੋਧੀ ਅਤੇ ਭਾਈ ਨਿਖਿਲ ਪ੍ਰੀਤ ਸਿੰਘ ਔਲਖ ਨੇ ਨਿਭਾਈ | ਸ਼ਬਦ ਗਾਇਨ ਮੁਕਾਬਲੇ ਵਿੱਚ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ, ਪ੍ਰੀਤ ਨਗਰ ਨੇ ਪਹਿਲਾ ਸਥਾਨ, ਮਾਤਾ ਗੁਜਰੀ ਖਾਲਸਾ ਮਾਡਰਨ ਹਾਈ ਸਕੂਲ ਨੇ ਦੂਸਰਾ ਸਥਾਨ ਅਤੇ ਐਮ.ਜੀ.ਐਨ. ਪਬਲਿਕ ਸਕੂਲ, ਆਦਰਸ਼ ਨਗਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਜੇਤੂ ਟੀਮਾਂ ਨੂੰ ਕ੍ਰਮਵਾਰ 11000, 8000 ਰੁਪਏ ਅਤੇ 5000 ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ | ਹਰੇਕ ਭਾਗ ਲੈਣ ਵਾਲੀ ਟੀਮ ਨੂੰ 2100 ਇਨਾਮ ਰਾਸ਼ੀ ਦਿੱਤੀ ਗਈ | ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ ਵਿੱਚ ਸੇਵਕ ਪਬਲਿਕ ਸਕੂਲ, ਨਕੋਦਰ ਦੇ ਪ੍ਰਭਨੂਰ ਸਿੰਘ ਨੇ ਪਹਿਲਾ ਸਥਾਨ, ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੀ ਸਹਿਜਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਗੁਰੂ ਅਮਰਦਾਸ ਪਬਲਿਕ ਸਕੂਲ ਜਲੰਧਰ ਦੇ ਰਮਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਪ੍ਰਤੀਯੋਗੀਆਂ ਨੂੰ ਕ੍ਰਮਵਾਰ 2100 ਰੁਪਏ, 1500 ਰੁਪਏ ਅਤੇ ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ | ਹਰੇਕ ਭਾਗ ਲੈਣ ਵਾਲੇ ਪ੍ਰਤੀਯੋਗੀ ਨੂੰ 500 ਰੁਪਏ ਇਨਾਮ ਰਾਸ਼ੀ ਦਿੱਤੀ ਗਈ | ਦਸਤਾਰਬੰਦੀ ਮੁਕਾਬਲੇ ਵਿੱਚ ਮਾਤਾ ਗੁਜਰੀ ਖਾਲਸਾ ਮਾਡਰਨ ਹਾਈ ਸਕੂਲ, ਜਲੰਧਰ ਦੇ ਗੁਰਬੀਰ ਸਿੰਘ ਨੇ ਪਹਿਲਾ ਸਥਾਨ ਅਤੇ ਸਰਵਨ ਸਿੰਘ ਨੇ ਦੂਸਰਾ ਸਥਾਨ ਅਤੇ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਅਵਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਪ੍ਰਤੀਯੋਗੀਆਂ ਨੂੰ ਕ੍ਰਮਵਾਰ 2100 ਰੁਪਏ, 1500 ਅਤੇ ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ | ਹਰੇਕ ਭਾਗ ਲੈਣ ਵਾਲੇ ਪ੍ਰਤੀਯੋਗੀ ਨੂੰ 500 ਰੁਪਏ ਇਨਾਮ ਰਾਸ਼ੀ ਦਿੱਤੀ ਗਈ | ਇਸ ਮੌਕੇ ਨਿਰਮਲ ਸਿੰਘ ਸਿੱਧੂ (ਯੂ.ਕੇ.) ਜੀ ਵੀ ਹਾਜ਼ਰ ਸਨ |